Punjabi बिना केटेगरी

ਤਲਵਾਰਾਂ ਮਾਰ ਕੇ ਨੌਜਵਾਨ ਦਾ ਕਤਲ।

ਮੋਗਾ ‘ਚ ਹੋਈ ਦਿਲ ਦਹਿਲਾਉਣ ਵਾਲੀ ਵਾਰਦਾਤ, ਤਲਵਾਰਾਂ ਮਾਰ ਕੀਤਾ ਗਿਆ        ਨੌਜਵਾਨ ਦਾ ਕਤਲ।

ਜੇਐਲ ਨਿਊਜ਼ / JL NEWS

ਮੋਗਾ (ਪੰਜਾਬ)  / 04-06-2022

ਪੰਜਾਬ ‘ਚ ਅਪਰਾਧ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ ਹੈ। ਮੋਗਾ ਵਿੱਚ ਵੀ ਇੱਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਇੱਥੇ ਦੇ ਕਸਬਾ ਬੱਧਣੀ ਕਲਾਂ ‘ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭੀੜ ਭਾੜ ਵਾਲੇ ਇਲਾਕੇ ‘ਚ ਅੱਧੀ ਦਰਜਨ ਨਕਾਬਪੋਸ਼ਾਂ ਵੱਲੋਂ ਨੌਜਵਾਨ ‘ਤੇ ਹਮਲਾ ਕਰ ਦਿੱਤਾ ਗਿਆ ਤੇ ਤਲਵਾਰਾਂ ਮਾਰ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ‘ਚ ਵੀ ਕੈਦ ਹੋ ਗਈ ਹੈ। ਜਿਸ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਪਸੀ ਰੰਜਿਸ਼ ਦੇ ਚਲਦੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਜੇ ਕੁਝ ਵੀ ਸਾਫ ਨਹੀਂ ਹੋ ਪਾਇਆ।

 

Related posts

ਆਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ 5 ਲੱਖ ਰੁਪਏ ਤਕ (ਨਗਦੀ ਰਹਿਤ) ਆਪਣਾ ਇਲਾਜ ਕਰਵਾ ਸਕਦੇ ਹਨ l

JL News

ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਵੱਡਾ ਖੁਲਾਸਾ।

JL News

ਕਾਂਗਰਸ ਵੱਲੋਂ ਲਲਹੇੜੀ ਰੋਡ ਚੌਕ, ਖੰਨਾ ਵਿਖੇ ਕੈਂਡਲ ਮਾਰਚ, ਵਿਦਿਆਰਥੀਆਂ ਦੀ ਮੌਤ ‘ਤੇ PM ਮੋਦੀ ਤੋਂ ਅਸਤੀਫੇ ਦੀ ਮੰਗ

JL News
Download Application