Punjabi

ਮਾਨਸਾ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ੀ ਨੰਬਰ ਰਾਹੀਂ ਮਿਲੀ ਧਮਕੀ l

‘ਜ਼ਿਆਦਾ ਭੱਜ-ਨੱਠ ਨਾ ਕਰੋ, ਅੰਜਾਮ ਬੁਰਾ ਹੋਵੇਗਾ’, ਮਾਨਸਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ੀ ਨੰਬਰ ਰਾਹੀਂ ਧਮਕੀ

 

ਜੇਐਲ ਨਿਊਜ਼ / JL NEWS
ਮਾਨਸਾ (ਪੰਜਾਬ)     /   06-06-2022

ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਲੱਗੀ ਮਾਨਸਾ ਪੁਲਿਸ  ਨੂੰ ਧਮਕੀ ਮਿਲੀ ਹੈ ਕਿ ਉਹ ਕੇਸ ਦੀ ਜਾਂਚ-ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ-ਨੱਠ ਨਾ ਕਰੇ,ਅਜਿਹਾ ਨਾ ਕਰਨ ‘ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧਮਕੀ ਮਾਨਸਾ ਪੁਲਿਸ ਦੇ ਐਸਐਚਓ ਨੂੰ ਫੋਨ ਰਾਹੀਂ ਵਿਦੇਸ਼ ਤੋਂ ਆਈ ਫੋਨ ਕਾਲ ਰਾਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਮਾਨਸਾ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਕੇਸ ਨਾਲ ਜੁੜੇ ਵੱਖ-ਵੱਖ ਗੈਂਗਸਟਰਾਂ ਦਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨ ਮਾਨਸਾ ਪੁਲਿਸ ਦੇ ਐਸਐਸਪੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਕਈ ਸੁਰਾਗ਼ ਹੱਥ ਲੱਗੇ ਹਨ ਅਤੇ ਇਸ ਸਬੰਧੀ ਵੀਡੀਓ ਵੀ ਮਿਲੀ ਹੈ।

Related posts

ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ –

JL News

ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ : ਵਿਧਾਇਕ ਸ਼ੈਰੀ ਕਲਸੀ

JL News

ਸਵ. ਸਰਪੰਚ ਰੁਪਿੰਦਰ ਸਿੰਘ ਗਾਂਧੀ ਅਤੇ ਸ. ਮਨਮਿੰਦਰ ਸਿੰਘ ਮਿੰਦੀ ਦੀ ਯਾਦ ਵਿੱਚ ਖੂਨਦਾਨ ਕੈਂਪ ਦਾ ਆਯੋਜਨ-

JL News
Download Application