बिना केटेगरी

ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਵੱਲੋਂ ਸਕੂਲਾਂ ਦੀ ਚੈਕਿੰਗ

ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ ਗੁਣਾਤਮਕ ਸਿੱਖਿਆ : ਬਲਬੀਰ ਸਿੰਘ

ਜੇਐਲ ਨਿਊਜ਼ / JL NEWS 

ਬਟਾਲਾ (ਪੰਜਾਬ)  /  16-09-2022

ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਗੋਧਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਛੀਨਾ , ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ ਨੰ: 04 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਬਟਾਲਾ ਵਿਜਟ ਕਰਕੇ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਜ਼ਿਲ੍ਹਾ ਦਫ਼ਤਰ ਸਬੰਧੀ ਆਉਂਦੀ ਕੋਈ ਵੀ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਉੱਚ ਮਿਆਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

 

Related posts

ਸਹਿਜ ਅਤੇ ਸੁਹਜ ਭਰਪੂਰ ਜੀਵਨ ਤੰਦਰੁਸਤ ਦਿਲ ਅਤੇ ਲੰਮੀ ਉਮਰ ਦਾ ਅਹਿਮ ਅਧਾਰ : ਡਾ. ਸ਼ਿਵ ਕੁਮਾਰ ਚੌਧਰੀ

JL News

Surging Stock Market Powers US Wealth to $96.2 trillion

Web1Tech

प्रधानमंत्री मोदी के 72वें जन्मदिन पर रक्तदान शिविर का आयोजन- 165 यूनिट रक्त का हुआ सग्रह

JL News
Download Application