Punjab Punjabi

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ-

ਜੇਐਲ ਨਿਊਜ਼ / JL NEWS
ਗੁਰਦਾਸਪੁਰ(ਪੰਜਾਬ) / 16-09-2022

ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਅੱਜ ਅੰਡਰ-14 ਵਰਗ ਵਿੱਚ ਲੜਕੇ ਤੇ ਲੜਕੀਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ।
ਲੜਕਿਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੱਟੀਆਂ ਬਲਾਕ ਕਾਹਨੂੰਵਾਨ, ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਗੌਂਸਪੁਰਾ ਬਲਾਕ ਬਟਾਲਾ ਅਤੇ ਤੀਸਰਾ ਸਥਾਨ ਸਰਕਾਰੀ ਹਾਈ ਸਕੂਲ ਬੱਦੋਵਾਲ ਕਲਾਂ ਬਲਾਕ ਫ਼ਤਹਿਗੜ੍ਹ ਚੂੜੀਆਂ ਦੀ ਕਬੱਡੀ ਟੀਮ ਨੇ ਹਾਸਲ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ੇਖੂਪੁਰ ਬਲਾਕ ਬਟਾਲਾ ਰੂਰਲ ਅਤੇ ਤੀਸਰਾ ਸਥਾਨ ਸਰਕਾਰੀ ਮਿਡਲ ਸਕੂਲ ਮੁਸਤਦਾਬਾਦ ਜੱਟਾਂ ਬਲਾਕ ਗੁਰਦਾਸਪੁਰ ਦੀ ਟੀਮ ਨੇ ਹਾਸਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸ. ਸੁਖਚੈਨ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਖੇਡ ਮੇਲੇ ਦੇ ਤੀਸਰੇ ਦਿਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਪੋਰਟਸ ਸਟੇਡੀਅਮ ਗੁਰਦਾਸਪੁਰ ਵਿਖੇ ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ ਜਦਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਦੇ ਖੇਡ ਮੈਦਾਨ ਵਿੱਚ ਹੈਂਡਬਾਲ ਅਤੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ।

Related posts

ਅੱਡਾ ਮਗਰਮੂਦੀਆਂ ਵਿਖੇ ਚੋਰਾ ਦੇ ਹੌਸਲੇ ਬੁਲੰਦ ਘਰ ਬਾਹਰ ਖੜੇ ਦੋ ਟਰੱਕਾਂ ਚੋ ਬੈਟਰੀਆਂ ਚੋਰੀ

JL News

ਕਤਲ ਕੇਸ ਵਿੱਚ 03 ਮੁਲਜ਼ਮ ਗ੍ਰਿਫਤਾਰ।

JL News

ਸੰਜੇ ਸਹਿਗਲ ਬਲਾਕ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

JL News
Download Application