Last 24 Hour Punjab Punjabi

“ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ” – ਹਰਭਜਨ ਸਿੰਘ ਈਟੀਓ

 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ – ਧਾਲੀਵਾਲ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਪੋਕੇ ਖੇਡ ਮੇਲੇ ਦੌਰਾਨ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਜੇਐਲ ਨਿਊਜ਼।/ JL NEWS

ਲੋਪੋਕੇ,ਅੰਮ੍ਰਿਤਸਰ(ਪੰਜਾਬ) / 10-04-2026

ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ। ਕਬੱਡੀ ਕੱਪ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪ੍ਰਫੂਲਤ ਹੋ ਰਿਹਾ ਹੈ ਅਤੇ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ `ਤੇ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ।

ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਮੈਡਮ ਸੋਨੀਆਂ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਭਗਤਾਂ ਦੀ ਯਾਦ ਨੂੰ ਮਨਾਉਣਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਾਡੇ ਨੌਜਵਾਨ ਅਜਿਹੇ ਦੇਸ਼ ਭਗਤਾਂ ਤੋਂ ਪ੍ਰੇਰਨਾ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਹਰ ਪਿੰਡ ਵਿੱਚ ਕਰਵਾਉਣੇ ਚਾਹੀਦੇ ਹਨ ਅਤੇ ਸਰਕਾਰ ਵੱਲੋਂ ਇਸ ਵਿੱਚ ਖੇਡ ਸੰਸਥਾਵਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਗਏ ਹਨ ਅਤੇ ਇਸ ਸਾਲ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪ੍ਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ ਵਾਈਸ ਪ੍ਰਧਾਨ ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹਤਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Related posts

कांवड़ यात्रा व चुस्त-दुरुस्त कानून एवं शांति व्यवस्था के लिये क्षेत्राधिकारी व थाना/चौकी प्रभारियों द्वारा मय पुलिस बल किया जा रहा पैदल गस्त।

JL News

औराई, खमरिया सहित विभिन्न कस्बों में डीएम, एसपी ने पैदल गश्त कर शांति, सुरक्षा व्यवस्था का दिलाया भरोसा।

JL News

थाना बखतगढ क्षैत्रान्तर्गत में करीबन 14 लाख 21 हजार रू की शराब जप्त

JL News
Download Application