Last 24 Hour Punjab Punjabi

ਬੀਜੇਪੀ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

 

 

*ਚੰਡੀਗੜ੍ਹ ਵਿੱਚ ਐਸਕੇਐਮ ਆਗੂਆਂ ਅਤੇ ਵਰਕਰਾਂ ’ਤੇ ਲਾਠੀਚਾਰਜ, ਪਾਣੀ ਦੀਆਂ ਬੁੱਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਤਿੱਖੀ ਨਿੰਦਾ*

 

*ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਬੀਜੇਪੀ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ*

 

ਜੇਐਲ ਨਿਊਜ਼ / JL NEWS 

ਬੀਜਾ,ਖੰਨਾ(ਪੰਜਾਬ) / 18-05-2026

(ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ) 

…………………

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬੀਜੇਪੀ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਆਗੂਆਂ ਨੇ ਚੰਡੀਗੜ੍ਹ ਵਿੱਚ ਐਸਕੇਐਮ ਦੇ ਆਗੂਆਂ ਅਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ-ਮਜ਼ਦੂਰਾਂ ’ਤੇ ਕੀਤੇ ਗਏ ਲਾਠੀਚਾਰਜ, ਪਾਣੀ ਦੀਆਂ ਬੁੱਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰੀ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸਾਨਾਂ ਨਾਲ ਅਪਰਾਧੀਆਂ ਵਾਂਗ ਵਰਤਾਅ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਗੈਰ-ਲੋਕਤੰਤਰੀ ਹੈ।

ਆਗੂਆਂ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਜ਼ਬਰ ਅਤੇ ਦਹਿਸ਼ਤ ਦਾ ਸਹਾਰਾ ਲੈ ਰਹੇ ਹਨ, ਪਰ ਕਿਸਾਨ-ਮਜ਼ਦੂਰ ਅੰਦੋਲਨ ਡਰਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਚਾਰ ਕਿਰਤ ਕੋਡਾਂ, ਨਿੱਜੀਕਰਨ, ਮਨਰੇਗਾ ’ਚ ਕਟੌਤੀਆਂ, MSP ਦੀ ਕਾਨੂੰਨੀ ਗਾਰੰਟੀ ਤੋਂ ਇਨਕਾਰ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਆਗੂਆਂ ਅਤੇ ਵਰਕਰਾਂ ’ਤੇ ਦਰਜ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਕੌਮੀ ਜਨਰਲ ਸਕੱਤਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਕਰਨੈਲ ਸਿੰਘ ਇਕੋਲਾਹਾ, ਸੂਬਾ ਪ੍ਰਧਾਨ ਬਲਜੀਤ ਸਿੰਘ ਸੰਧੂ, ਜ਼ਿਲ੍ਹਾ ਸੀਨੀਅਨ ਮੀਤ ਪ੍ਰਧਾਨ ਭੁਪਿੰਦਰ ਸਿੰਘ ਬੀਜਾਂ, ਪ੍ਰਧਾਨ ਖੰਨਾ ਬਲਵੰਤ ਸਿੰਘ ਰਾਜੇਵਾਲ, ਬਹਾਲ ਸਿੰਘ ਇਕੋਲਾਹੀ, ਜਸਵਿੰਦਰ ਸਿੰਘ ਅਸਗਰੀਪੁਰ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੈਪਟਨ ਸੁਖਰਾਜ ਸਿੰਘ ਬੀਜਾਂ, ਹਰਦੀਪ ਸਿੰਘ ਬੀਜਾਂ, ਬਲਵੰਤ ਸਿੰਘ, ਨਾਇਬ ਸਿੰਘ ਅਤੇ ਬੇਅੰਤ ਸਿੰਘ ਹੋਲ ਨੇ ਸੰਬੋਧਨ ਕੀਤਾ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਦੇਸ਼ ਭਰ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।

ਇਸ ਦੌਰਾਨ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਵੱਲੋਂ ਬੀਜੇਪੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Related posts

ਹਲਕਾ ਸ਼੍ਰੀ ਗੋਬਿੰਦਪੁਰ ਦੇ ਵਸਨੀਕਾਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ,ਪੜੋ ਪੂਰੀ ਖ਼ਬਰ।

JL News

SDM Gurdaspur ਅਨੁਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ।

JL News

ਬੱਚਿਆ ਤੋਂ ਭੀਖ ਮੰਗਵਾਉਣ ਅਤੇ ਬਾਲ ਮਜਦੂਰੀ ਕਰਵਾਉਣ ਵਾਲੇ ਤੇ ਹੋਵੇਗੀ ਐਫ. ਆਈ. ਆਰ – ਡਿਪਟੀ ਕਮਿਸ਼ਨਰ

JL News
Download Application