Last 24 Hour Punjab Punjabi

ਮੁਲਾਜ਼ਮਾਂ ਦਾ ਡੀ.ਏ. ਹੜੱਪ ਕਰਨ ਵਾਲੀ ਪੰਜਾਬ ਸਰਕਾਰ ਬੇਨਕਾਬ — ਵਾਅਦਿਆਂ ਦੀ ਨਹੀਂ, ਧੋਖਿਆਂ ਦੀ ਸਰਕਾਰ :- ਇਕੋਲਾਹਾ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) /02-06-2026

(ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ) 

ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (RSP) ਪੰਜਾਬ ਸੂਬਾ ਕਮੇਟੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਰੋਕਣ ਦੀ ਨੀਤੀ ਨੂੰ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਕਰਾਰ ਦਿੰਦੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕੀਤਾ ।

ਉਹਨਾਂ ਅੱਗੇ ਕਿਹਾ ਕਿ ਇੱਕ ਪਾਸੇ ਸਰਕਾਰ ਆਪਣੇ ਆਪ ਨੂੰ ਲੋਕਾਂ ਦੀ ਸਰਕਾਰ ਦੱਸਦੀ ਹੈ, ਦੂਜੇ ਪਾਸੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਉੱਤੇ ਡਾਕਾ ਮਾਰ ਰਹੀ ਹੈ। ਮਹਿੰਗਾਈ ਲਗਾਤਾਰ ਅਸਮਾਨ ਛੂਹ ਰਹੀ ਹੈ, ਪਰ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਬਜਾਏ ਖ਼ਜ਼ਾਨਾ ਖਾਲੀ ਹੋਣ ਦੇ ਬਹਾਨੇ ਬਣਾ ਰਹੀ ਹੈ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਸਿੱਖਿਆ, ਸਿਹਤ, ਆਵਾਜਾਈ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਚਲਾਉਣ ਲਈ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਮਰਪਿਤ ਕੀਤਾ ਹੈ, ਪਰ ਅੱਜ ਉਹੀ ਮੁਲਾਜ਼ਮ ਆਪਣੇ ਹੱਕਾਂ ਲਈ ਧਰਨੇ ਦੇਣ ਲਈ ਮਜਬੂਰ ਹਨ। ਇਹ ਸਰਕਾਰ ਦੀ ਨਾਕਾਮੀ ਅਤੇ ਦੋਹਰੇ ਚਿਹਰੇ ਦਾ ਸਬੂਤ ਹੈ।

ਆਰਐਸਪੀ ਦਾ ਮੰਨਣਾ ਹੈ ਕਿ ਜਦੋਂ ਵਿਗਿਆਪਨਾਂ, ਸਮਾਗਮਾਂ ਅਤੇ ਸਿਆਸੀ ਪ੍ਰਚਾਰ ਲਈ ਕਰੋੜਾਂ ਰੁਪਏ ਖਰਚੇ ਜਾ ਸਕਦੇ ਹਨ ਤਾਂ ਮੁਲਾਜ਼ਮਾਂ ਦੇ ਡੀ.ਏ. ਦੇ ਬਕਾਏ ਦੇਣ ਲਈ ਪੈਸੇ ਕਿਉਂ ਨਹੀਂ ਹਨ? ਇਹ ਸਵਾਲ ਪੰਜਾਬ ਦਾ ਹਰ ਮੁਲਾਜ਼ਮ ਅਤੇ ਹਰ ਕਰਦਾਤਾ ਪੁੱਛ ਰਿਹਾ ਹੈ।

ਅਸੀਂ ਪੰਜਾਬ ਸਰਕਾਰ ਤੋ ਪੁਰਜ਼ੋਰ ਮੰਗ ਕਰਦੇ ਹਾਂ ਕਿ ਮੁਲਾਜਮਾ ਨੂੰ ਡੀ.ਏ. ਦੇ ਸਾਰੇ ਬਕਾਏ ਤੁਰੰਤ ਜਾਰੀ ਕੀਤੇ ਜਾਣ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ, ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕੀਤੀ ਜਾਵੇ।

Related posts

अमर वीरांगना मां पन्नाधाय को याद कर मनाया महिला दिवस –

JL News

21 ਸਤੰਬਰ ਨੂੰ ਖੋਟੇ, ਸਮਾਧ ਭਾਈ, ਸੋਸ਼ਣ ਅਤੇ ਕਮਾਲਕੇ ਪਿੰਡਾਂ ਵਿੱਚ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ

JL News

“ਖੰਨਾ ਨਗਰ ਕੌਂਸਲ ਚੋਣਾਂ ‘ਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ, ਕੋਟਲੀ ਦੇ ਕੰਮਾਂ ਨੇ ਲੋਕਾਂ ਦਾ ਮਨ ਜਿੱਤਿਆ” – ਸੰਜੇ ਸਾਹਿਗਲ

JL News
Download Application