Last 24 Hour Punjab Punjabi

ਸ. ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਮੂੰਹ ਮਿੱਠਾ ਕਰਵਾ ਕੇ ਦਿੱਤੀ ਮੁਬਾਰਕਬਾਦ

ਜੇਐਲ ਨਿਊਜ਼ / JL NEWS 

ਖੰਨਾ/ਲੁਧਿਆਣਾ(ਪੰਜਾਬ) /04-06-2026

(ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ)

ਲੁਧਿਆਣਾ ਵਿਖੇ ਸ. ਜਗਰੂਪ ਸਿੰਘ ਸੇਹ ਜੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕਰਵਾਏ ਗਏ ਸਨਮਾਨ ਸਮਾਗਮ ‘ਚ ਕੈਬਨਿਟ ਮੰਤਰੀ ਪੰਜਾਬ ਸਰਦਾਰ ਤਰਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਸ. ਜਗਰੂਪ ਸਿੰਘ ਸੇਹ ਜੀ ਨੂੰ ਮੂੰਹ ਮਿੱਠਾ ਕਰਵਾ ਕੇ, ਸਿਰੋਪਾਓ ਤੇ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ ਗਈ।

ਇਸ ਪ੍ਰੋਗਰਾਮ ‘ਚ ਗੁਰਪ੍ਰੀਤ ਸਿੰਘ ਜੇ ਪੀ ਪੰਜਾਬ ਪ੍ਰਧਾਨ ਐਸ.ਸੀ ਵਿੰਗ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸ. ਜਗਰੂਪ ਸਿੰਘ ਸੇਹ ਜੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਭਵਿੱਖ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂ ਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।

 

 

 

 

Related posts

ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਵੱਡਾ ਖੁਲਾਸਾ।

JL News

अलीराजपुर पुलिस की अवैध शराब के विरूद्ध प्रभावी कार्यवाही-

JL News

ਬੀੜ ਬਾਬਾ ਬੁੱਢਾ ਸਾਹਿਬ ਅਤੇ ਮੀਆਂਵਿੰਡ ਦੇ ਮੁੰਡਿਆਂ ਨੇ ਮਾਰੀ ਕਬੱਡੀ ਦੇ ਮੈਚਾਂ ਵਿਚ ਬਾਜ਼ੀ-

JL News
Download Application