ਜੇਐਲ ਨਿਊਜ਼ / JL NEWS
ਖੰਨਾ(ਪੰਜਾਬ) / 08-06-2026
(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)
ਪ੍ਰਦੇਸ਼ ਕਾਂਗਰਸ ਕਮੇਟੀ ਐਸ ਸੀ ਡਿਪਾਰਟਮੈਂਟ ਵੱਲੋਂ ਕਾਂਗਰਸ ਪਾਰਟੀ ਨੂੰ ਹੇਠਲੀ ਪੱਧਰ ਤੇ ਮਜਬੂਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਜ਼ਿਲਾ ਚੇਅਰਮੈਨ ਨਿਯੁਕਤ ਕਰਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ ਇਸੇ ਕੜੀ ਤਹਿਤ ਪੁਲਸ ਜਿਲਾ ਖੰਨਾ ਤੋ ਬਲਵਿੰਦਰ ਸਿੰਘ ਬੰਬ ਨੂੰ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਤੀਜੀ ਵਾਰ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਿਸ ਤੇ ਅੱਜ ਸਾਬਕਾ ਮੰਤਰੀ ਸ ਗੁਰਕੀਤ ਸਿੰਘ ਕੋਟਲੀ ਨੇ ਬਲਵਿੰਦਰ ਸਿੰਘ ਬੰਬ ਬੰਬ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ।ਸਾਬਕਾ ਮੰਤਰੀ ਕੋਟਲੀ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਇਸ ਪਾਰਟੀ ਵਿੱਚ ਹਰ ਇੱਕ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਤੇ ਕਾਂਗਰਸ ਪਾਰਟੀ ਵਿੱਚ ਕੰਮ ਕਰਨ ਵਾਲੇ ਹਰ ਇੱਕ ਵਰਕਰ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਕੀ ਮਹਿਤਾ ਸਾਬਕਾ ਪ੍ਰਧਾਨ ਨਗਰ ਕੌਂਸਲ ਖੰਨਾ, ਸਤਨਾਮ ਸਿੰਘ ਸੋਨੀ ਰੋਹਣੋ ਸਾਬਕਾ ਚੇਅਰਮੈਨ ਬਲਾਕ ਸੰਮਤੀ ਖੰਨਾ, ਕਮਲਜੀਤ ਸਿੰਘ ਲੱਦੜ ਸਾਬਕਾ ਪ੍ਰਧਾਨ ਨਗਰ ਕੌਂਸਲ ਖੰਨਾ,ਐਡਵੋਕੇਟ ਰਜੀਵ ਰਾਏ ਮਹਿਤਾ ਪ੍ਰਧਾਨ ਬਲਾਕ ਕਾਂਗਰਸ ਸਹਿਰੀ ਖੰਨਾ, ਹਰਜਿੰਦਰ ਸਿੰਘ ਇਕੋਲਾਹਾ ਪ੍ਰਧਾਨ ਬਲਾਕ ਕਾਂਗਰਸ ਦਿਹਾਤੀ ਖੰਨਾ, ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ ਚੇਅਰਮੈਨ ਕਿਸਾਨ ਸੈੱਲ ਜਿਲਾ ਕਾਂਗਰਸ ਖੰਨਾ,ਹਰਦੀਪ ਸਿੰਘ ਸੰਧੂ ਉਪ ਪ੍ਰਧਾਨ ਬਲਾਕ ਕਾਂਗਰਸ ਸਮਰਾਲਾ ਤੋ ਇਲਾਵਾ ਕਾਂਗਰਸ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
