Last 24 Hour Punjab Punjabi

ਸਾਬਕਾ ਕੈਬਨਿਟ ਮੰਤਰੀ ਸ:ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ‘ਚ ਪਿੰਡ ਗੋਹ ਵਿਖੇ BLO-2 ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 08-06-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਅੱਜ ਖੰਨਾ ਦੇ ਪਿੰਡ ਗੋਹ ਵਿਖੇ ਲਲਹੇੜੀ ਮੰਡਲ ਦੇ BLO-2 ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਬੈਠਕ ਸਾਬਕਾ ਕੈਬਨਿਟ ਮੰਤਰੀ ਸ: ਗੁਰਕੀਰਤ ਸਿੰਘ ਕੋਟਲੀ ਦੇ ਅਧੀਨ ਹੋਈ।

ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ: ਮਨਜੀਤ ਸਿੰਘ ਝੱਲ ਬੂਟੀ ਜੀ, ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਐਮਐਲਏ ਪਾਇਲ ਲਖਵੀਰ ਸਿੰਘ ਲੱਖਾ, ਹਰਜਿੰਦਰ ਸਿੰਘ ਇਕੋਲਾਹਾ, ਹੈਪੀ ਢੀਂਡਸਾ, ਲੱਛਮਣ ਸਿੰਘ ਗਰੇਵਾਲ ਸਮੇਤ ਹੋਰ ਸੀਨੀਅਰ ਕਾਂਗਰਸੀ ਵਰਕਰ ਹਾਜ਼ਰ ਰਹੇ।

ਬੈਠਕ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ, ਨਵੀਆਂ ਵੋਟਾਂ ਬਣਾਉਣ ਅਤੇ ਗਲਤੀ ਨਾਲ ਕੱਟੀਆਂ ਗਈਆਂ ਵੋਟਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ: ਗੁਰਕੀਰਤ ਸਿੰਘ ਕੋਟਲੀ ਨੇ BLO-2 ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰ ਨੌਜਵਾਨ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਮਰ ਚੁੱਕੇ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੇ ਨਾਮ ਸੂਚੀ ‘ਚੋਂ ਕੱਟਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।

Related posts

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਨਿਵਾਸੀਆਂ ਨੂੰ ਗ੍ਰਾਂਟਾਂ ਦਾ ਵੱਡਾ ਤੋਹਫ਼ਾ

JL News

ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ

JL News

पुलिस परिवार के बच्‍चों के लिये आयोजित स्‍पोर्टस समर कैंप का हुआ समापन

JL News
Download Application