ਜੇਐਲ ਨਿਊਜ਼ / JL NEWS
ਖੰਨਾ(ਪੰਜਾਬ) / 10-06-2026
(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)
ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਐੱਸ.ਸੀ. ਡਿਪਾਰਟਮੈਂਟ ਕਾਂਗਰਸ ਵੱਲੋਂ ਪਿੰਡ ਪੱਧਰ ‘ਤੇ ਪੰਜ ਮੈਂਬਰੀ ਬੂਥ ਕਮੇਟੀਆਂ ਬਣਾਉਣ ਦੀ ਲੜੀ ਤਹਿਤ ਅੱਜ ਸਮਰਾਲਾ ਬਲਾਕ ਦੇ ਪਿੰਡ ਕੋਟਲਾ ਭੜੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਅਗਵਾਈ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਪ੍ਰਧਾਨ ਰਤਨ ਸਿੰਘ ਅਤੇ ਗੁਰਵਿੰਦਰਜੀਤ ਸਿੰਘ ਕੋਟਲਾ ਭੜੀ ਨੇ ਕੀਤੀ। ਇਸ ਮੌਕੇ ਐੱਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਨਵ-ਨਿਯੁਕਤ ਚੇਅਰਮੈਨ ਬਲਵਿੰਦਰ ਸਿੰਘ ਬੰਬ ਅਤੇ ਬਲਾਕ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਸਮਰਾਲਾ ਦੇ ਚੇਅਰਮੈਨ ਗੁਰਜੀਤ ਸਿੰਘ ਭੌਰਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਸਮੂਹ ਪਿੰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਵੱਲੋਂ ਬਲਵਿੰਦਰ ਸਿੰਘ ਬੰਬ ਨੂੰ ਤੀਜੀ ਵਾਰ ਐੱਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦਾ ਚੇਅਰਮੈਨ ਅਤੇ ਗੁਰਜੀਤ ਸਿੰਘ ਭੌਰਲਾ ਨੂੰ ਦੂਜੀ ਵਾਰ ਬਲਾਕ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਸਮਰਾਲਾ ਦਾ ਚੇਅਰਮੈਨ ਬਣਨ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
” ਬਲਵਿੰਦਰ ਸਿੰਘ ਬੰਬ ਨੇ:*
ਸੰਬੋਧਨ ਕਰਦਿਆਂ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ, _”ਅੱਜ ਸਾਨੂੰ ਲੋੜ ਹੈ ਕਿ ਸਾਰੇ ਭਾਈਚਾਰੇ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰੀਏ ਅਤੇ ਸਾਡੇ ਆਪਸੀ ਭਾਈਚਾਰੇ ਨੂੰ ਵੰਡਣ ਵਾਲੀਆਂ ਫਿਰਕਾਪ੍ਰਸਤ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਈਏ।”_
ਉਨ੍ਹਾਂ ਦੱਸਿਆ ਕਿ ਸਾਬਕਾ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਪਾਇਲ, ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਧੀਨ ਆਉਂਦੇ ਹਲਕਾ ਸਮਰਾਲਾ, ਖੰਨਾ ਅਤੇ ਪਾਇਲ ਦੇ ਸਾਰੇ ਪਿੰਡਾਂ ਵਿੱਚ ਐੱਸ.ਸੀ. ਡਿਪਾਰਟਮੈਂਟ ਦੀਆਂ ਪੰਜ ਮੈਂਬਰੀ ਬੂਥ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।
ਬਲਾਕ ਚੇਅਰਮੈਨ ਗੁਰਜੀਤ ਸਿੰਘ ਭੌਰਲਾ ਨੇ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਹਾਜ਼ਰ ਰਹੇ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਦਲਵੀਰ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਡੀ.ਪੀ., ਬੇਅੰਤ ਸਿੰਘ, ਬਲਜੀਤ ਸਿੰਘ ਸਾਬਕਾ ਪੰਚ, ਕਮਲਜੀਤ ਸਿੰਘ, ਮਵਿੰਦਰ ਸਿੰਘ, ਪ੍ਰਧਾਨ ਰਤਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰਜੀਤ ਸਿੰਘ, ਸੰਤ ਸਿੰਘ ਪੰਚ, ਰੁਪਿੰਦਰ ਸਿੰਘ ਪੰਚ, ਗੁਲਜ਼ਾਰ ਸਿੰਘ, ਗੁਰਚਰਨ ਸਿੰਘ, ਸਰਭਜੀਤ ਸਿੰਘ, ਪ੍ਰਭਜੋਤ ਸਿੰਘ, ਗੁਰਿੰਦਰ ਸਿੰਘ ਲਾਡੀ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸ ਵਰਕਰ ਹਾਜ਼ਰ ਸਨ।
