Last 24 Hour Punjab Punjabi

ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਸੌਂਪਿਆ ਮੰਗ ਪੱਤਰ

*ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਨੋਡਲ ਅਫ਼ਸਰ ਦੀ ਨਿਯੁਕਤੀ ਲਈ ਮੰਗ ਤੇਜ਼*

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 10-06-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਪਿਛਲੇ ਸਮੇਂ ਤੋਂ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। 4 ਜੂਨ ਨੂੰ ਹੋਈ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਇਸੇ ਸਬੰਧੀ ਅੱਜ ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਵੱਲੋਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ।

 

ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਜਲਦ ਤੋਂ ਜਲਦ ਨੋਡਲ ਅਫ਼ਸਰ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਸਥਾਈ ਹੱਲ ਹੋ ਸਕੇ।

 

ਯੂਨੀਅਨ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦੇ ਹੋਏ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ। ਰੈਗੂਲਰ ਕਰਨਾ, ਤਨਖਾਹ ‘ਚ ਵਾਧਾ ਅਤੇ ਸੇਵਾ ਸੁਰੱਖਿਆ ਵਰਗੇ ਮੁੱਦੇ ਕਈ ਸਾਲਾਂ ਤੋਂ ਲਟਕ ਰਹੇ ਹਨ।

 

ਇਸ ਮੌਕੇ ਹਾਜ਼ਰ ਰਹੇ ਸੂਬਾ ਪ੍ਰਧਾਨ ਜਗਦੀਪ ਸਿੰਘ, ਉਪ ਪ੍ਰਧਾਨ ਗੁਰਲਾਭ ਸਿੰਘ, ਸੂਬਾ ਜਨਰਲ ਸਕੱਤਰ ਮਹੇਸ਼ ਕਾਲੀਆ, ਅਨੰਦ, ਇੰਦਰਜੀਤ ਸਿੰਘ, ਅਰਸ਼ਪਿੰਦਰ ਸਿੰਘ, ਮੈਡਮ ਨੀਲਮ, ਮੈਡਮ ਸ਼ਿਵਾਨੀ ਅਤੇ ਹੋਰ ਆਗੂ ਹਾਜ਼ਰ ਸਨ।

Related posts

ਦਰਬਾਰ ਬਾਬਾ ਕਲੀਆਂ ਵਾਲਾ ਪਿੰਡ ਢਪਈ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ

JL News

थाना कोइरौना को मिली बड़ी कामयाबी,सनसनीखेज हत्याकाण्ड का खुलासाहत्या में शामिल अभियुक्त गिरफ्तार।

JL News

पुलिस मुख्यालय परिवार द्वारा तीन सेवानिवृत्‍त कर्मचारियों को भावभीनी विदाई।विशेष पुलिस महानिदेशक ने सभी को स्‍मृति चिन्‍ह भेंट किए

JL News
Download Application