Last 24 Hour Punjab Punjabi

ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀਜੀਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਕੀਤਾ ਗਿਆ ਸਨਮਾਨਿਤ।

ਜੇਐਲ ਨਿਊਜ਼ / JL NEWS 

ਸ੍ਰੀ ਮੁਕਤਸਰ ਸਾਹਿਬ(ਪੰਜਾਬ) / 12-06-2026

(ਰਿਪੋਟਰ-ਮਨਜੀਤ ਸਿੱਧੂ)

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿੱਚ ਡਿਊਟੀ ਨਿਭਾ ਰਹੇ ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀਜੀਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ  ਅਭਿਮੰਨਿਊ ਰਾਣਾ, ਆਈ.ਪੀ.ਐਸ., ਵੱਲੋਂ ਏਐਸਆਈ ਤਰਸੇਮ ਸਿੰਘ ਨੂੰ ਡੀਜੀਪੀ ਕਮੈਂਡੇਸ਼ਨ ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਐਸਆਈ ਗੁਰਦੀਪ ਸਿੰਘ, ਮੁੱਖ ਅਫਸਰ ਥਾਣਾ ਬਰੀਵਾਲਾ, ਵੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵੱਲੋਂ ਏਐਸਆਈ ਤਰਸੇਮ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

Related posts

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸਿੱਧੂ ਮੂਸੇਵਾਲਾ ਦਾ ਪਰਿਵਾਰ।

JL News

ਬੈਡਮਿੰਟਨ ਵਿਚ ਨੈਨਸੀ, ਸਮਰੀਨ, ਵਿਜੇ, ਅਸ਼ਵਨੀ ਤੇ ਹਰਪ੍ਰੀਤ ਕੌਰ ਨੇ ਆਪਣੇ ਆਪਣੇ ਵਰਗਾਂ ਦੇ ਮੈਚ ਜਿੱਤੇ

JL News

विवाद के चलते हुई फायरिंग, एक युवक की मौत।

JL News
Download Application