Last 24 Hour Punjab Punjabi

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪਿੰਡ ਇਕੋਲਾਹਾ ਵਿਖੇ ਸ਼ੁਰੂ

ਜੇਐਲ ਨਿਊਜ਼ / JL NEWS 

ਖੰਨਾ/ਇਕੋਲਾਹਾ(ਪੰਜਾਬ) / 15-06-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਅਹਿਮ ਸਕੀਮ *”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ”* ਤਹਿਤ ਅੱਜ ਪਿੰਡ ਇਕੋਲਾਹਾ ਵਿਖੇ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਗਈ।

 

ਇਸ ਮੌਕੇ *’ਆਮ ਆਦਮੀ ਪਾਰਟੀ’ ਦੇ ਸੀਨੀਅਰ ਆਗੂ ਸ: ਸੁਖਦੀਪ ਸਿੰਘ, ਯੂਥ ਆਗੂ ਕੁਲਦੀਪ ਸਿੰਘ ਅਤੇ ਡਾ. ਦਵਿੰਦਰ ਸਿੰਘ ਕੋਆਰਡੀਨੇਟਰ* ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਆਗੂਆਂ ਨੇ ਪਿੰਡ ਦੀਆਂ ਮਾਤਾਵਾਂ-ਭੈਣਾਂ ਨੂੰ ਇਸ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ‘ਤੇ ਹੀ ਦਰਜਨਾਂ ਔਰਤਾਂ ਦੀ ਰਜਿਸਟ੍ਰੇਸ਼ਨ ਕਰਵਾਈ।

 

*ਸ: ਸੁਖਦੀਪ ਸਿੰਘ ਪ੍ਰਧਾਨ* ਨੇ ਸੰਬੋਧਨ ਕਰਦਿਆਂ ਕਿਹਾ ਕਿ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ *₹1,000 ਪ੍ਰਤੀ ਮਹੀਨਾ* ਅਤੇ SC ਵਰਗ ਦੀਆਂ ਔਰਤਾਂ ਨੂੰ *₹1,500 ਪ੍ਰਤੀ ਮਹੀਨਾ* ਦੀ ਵਿੱਤੀ ਸਹਾਇਤਾ ਮਿਲੇਗੀ। ਇਹ ਪੈਸਾ 1 ਜੁਲਾਈ 2026 ਤੋਂ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਆਉਣਾ ਸ਼ੁਰੂ ਹੋ ਜਾਵੇਗਾ।”

 

*ਡਾ. ਦਵਿੰਦਰ ਸਿੰਘ* ਨੇ ਕਿਹਾ ਕਿ, “ਇਹ ਸਕੀਮ ਘਰੇਲੂ ਔਰਤਾਂ, ਬੇਰੁਜ਼ਗਾਰ ਮਹਿਲਾਵਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਵਰਦਾਨ ਸਾਬਤ ਹੋਵੇਗੀ। ਪੰਜਾਬ ਦੀਆਂ 97% ਔਰਤਾਂ ਨੂੰ ਇਸਦਾ ਲਾਭ ਮਿਲੇਗਾ। ਰਜਿਸਟ੍ਰੇਸ਼ਨ ਲਈ ਸਿਰਫ ਆਧਾਰ ਕਾਰਡ, ਵੋਟਰ ਕਾਰਡ ਅਤੇ ਬੈਂਕ ਪਾਸਬੁੱਕ ਦੀ ਲੋੜ ਹੈ।”

 

*ਸ: ਕੁਲਦੀਪ ਸਿੰਘ ਰਾਜੂ* ਨੇ ਦੱਸਿਆ ਕਿ, “ਪਿੰਡ ਪੱਧਰ ‘ਤੇ ਤੈਨਾਤ *ਮਹਿਲਾ ਸਤਿਕਾਰ ਸਖੀਆਂ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ* ਘਰ-ਘਰ ਜਾ ਕੇ ਫਾਰਮ ਭਰਵਾ ਰਹੀਆਂ ਹਨ। ਇਕੋਲਾਹਾ ‘ਚ ਆਂਗਣਵਾੜੀ ਸੈਂਟਰ ‘ਤੇ ਵੀ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਹੈ। ਇੱਕ ਪਰਿਵਾਰ ‘ਚੋਂ ਜਿੰਨੀਆਂ ਮਰਜ਼ੀ ਯੋਗ ਔਰਤਾਂ ਲਾਭ ਲੈ ਸਕਦੀਆਂ ਹਨ।”

 

ਆਗੂਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਜ਼ਰੂਰ ਰਜਿਸਟ੍ਰੇਸ਼ਨ ਕਰਵਾਏ।

Related posts

ਮੂਸੇਵਾਲਾ ਦੇ ਗੀਤ ‘SYL’ ‘ਤੇ ਮੁੱਕੇਬਾਜ਼ ਵਜਿੰਦਰ ਸਿੰਘ ਦੀ ਪ੍ਰਤੀਕਿਰਿਆ,ਪੜੋ ਕੀ ਕਿਹਾ।

JL News

कानपुर में हुआ भीषन सड़क हादसा, ट्रक ने मारी ऑटो में टक्कर

JL News

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ-

JL News
Download Application