ਜੇਐਲ ਨਿਊਜ਼ / JL NEWS
ਖੰਨਾ/ਸਮਰਾਲਾ(ਪੰਜਾਬ) / 24-06-2026
(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)
ਪੰਜਾਬ ਦਾ ਹਰ ਵਰਗ ਕਰ ਰਿਹਾ ਇੱਕੋ ਗੱਲ ਘਰ ਘਰ ਚੱਲੀ ਗੱਲ ਚਰਨਜੀਤ ਸਿੰਘ ਚੰਨੀ ਕਰਦਾ ਮਸਲੇ ਹੱਲ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਬੰਬ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਨੇ ਇਥੇ ਗੱਲਬਾਤ ਕਰਦਿਆਂ ਕੀਤੇ ।ਉਹਨਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੋਇਆਂ ਜਿਨਾਂ ਖਪਤਕਾਰਾਂ ਵੱਲ ਬਿਜਲੀ ਬੋਰਡ ਮਹਿਕਮੇ ਦਾ ਕਰੋੜਾਂ ਰੁਪਏ ਦਾ ਬਕਾਇਆ ਖੜਾ ਸੀ ਉਸ ਮਸਲੇ ਨੂੰ ਹੱਲ ਕਰਦਿਆਂ ਮਿਤੀ 29 ਸਤੰਬਰ 2021 ਨੂੰ 2 ਕਿਲੋਵਾਟ ਤੱਕ ਲੋਡ ਵਾਲੇ ਹਰ ਵਰਗ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮੁਆਫ ਕਰਨ ਦਾ ਇਤਿਹਾਸਿਕ ਫੈਸਲਾ ਕੀਤਾ ਗਿਆ ਸੀ ਜਿਸ ਨਾਲ 20 ਲੱਖ ਤੋਂ ਵੱਧ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਨਾਲ ਲਾਭ ਹੋਇਆ ਸੀ ।ਜਿਲਾ ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਇਸ ਫੈਸਲੇ ਨਾਲ ਬਿਜਲੀ ਦਾ ਬਕਾਇਆ ਬਿੱਲ ਨਾ ਭਰ ਸਕਣ ਵਾਲੇ ਗਰੀਬ ਅਤੇ ਲੋੜਵੰਦ ਉਹਨਾਂ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਰਕਾਰ ਦਾ ਪਹਿਲਾ ਫੈਸਲਾ ਪੰਜਾਬ ਦੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ ।ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਪਾਲਕਾਂ ਤੇ ਬਿਠਾ ਕੇ ਯਾਦ ਕਰ ਰਿਹਾ ਹੈ ਤੇ ਉਨਾਂ ਦੀ ਅਗਵਾਈ ਹੇਠ ਪੰਜਾਬ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਤਿਆਰ ਪਰ ਤਿਆਰ ਹਨ ।
