Last 24 Hour Punjab Punjabi

ਖੰਨਾ ‘ਚ ਸਿੱਖ ਪੰਥ ਵਿਰੋਧੀ ਕਾਰਵਾਈ ਖਿਲਾਫ ਅਕਾਲੀ ਦਲ ਦਾ ਰੋਸ ਮੁਜ਼ਾਹਰਾ, CM ਭਗਵੰਤ ਮਾਨ ਦਾ ਪੁਤਲਾ ਫੂਕਿਆ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 24-06-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਖੰਨਾ ਸ: ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅੱਜ ਖੰਨਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਸਿੱਖ ਪੰਥ ਵਿਰੋਧੀ ਕਾਰਵਾਈ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਤੇ CM ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਹਲਕਾ ਖੰਨਾ, ਸਮਰਾਲਾ, ਪਾਇਲ ਤੇ ਸਾਹਨੇਵਾਲ ਦੇ ਸੀਨੀਅਰ ਆਗੂ ਸਾਹਿਬਾਨ, ਵਰਕਰ ਸਾਹਿਬਾਨ ਵੱਡੀ ਗਿਣਤੀ ‘ਚ ਉਚੇਚੇ ਤੌਰ ‘ਤੇ ਸ਼ਾਮਲ ਹੋਏ।

ਸ: ਯਾਦੂ ਨੇ ਕਿਹਾ ਕਿ “ਪੰਥ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਘਟੀਆ ਹਰਕਤ ਕੀਤੀ ਗਈ ਹੈ, ਉਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਸਿੱਖ ਧਰਮ ਵਿੱਚ ਗੁਰੂ ਸਾਹਿਬਾਨਾਂ, ਭਗਤਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦਾ ਸਤਿਕਾਰ ਸਰਵਉੱਚ ਸਥਾਨ ਰੱਖਦਾ ਹੈ।”

 

ਉਨ੍ਹਾਂ ਅੱਗੇ ਕਿਹਾ ਕਿ “ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਵਿਅਕਤੀ, ਭਾਂਵੇਂ ਉਹ ਕਿੰਨੇ ਵੀ ਉੱਚੇ ਅਹੁਦੇ ਤੇ ਕਿਉਂ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ। ਫੋਰੈਂਸਿਕ ਰਿਪੋਰਟਾਂ ਅਤੇ ਉਪਲੱਬਧ ਤੱਥਾਂ ਦੇ ਆਧਾਰ ‘ਤੇ ਮੁੱਖ ਮੰਤਰੀ ਖਿਲਾਫ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਭਗਵੰਤ ਮਾਨ ਨੈਤਿਕ ਆਧਾਰ ‘ਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ।”

 

ਅਖੀਰ ‘ਚ ਸ: ਯਾਦੂ ਨੇ ਇਸ ਮੌਕੇ ਪਹੁੰਚੇ ਸਾਰੇ ਆਗੂ ਸਾਹਿਬਾਨਾਂ, ਵਰਕਰ ਸਾਹਿਬਾਨ, ਧਾਰਮਿਕ ਜਥੇਬੰਦੀਆਂ ਅਤੇ ਬੀਬੀਆਂ-ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Related posts

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਅਤੇ ਡਾਕਟਰ ਅਮਰ ਸਿੰਘ ਨੂੰ ਮੈਨੀਫੇਸਟੋ ਕਮੇਟੀ ਦਾ ਚੇਅਰਮੈਨ ਲੱਗਣ ਤੇ ਬੰਬ ਤੇ ਭੌਰਲਾ ਦੀ ਅਗਵਾਈ ਚ ਕਾਂਗਰਸ ਆਗੂਆਂ ਨੇ ਖੁਸ਼ੀ ਵਿੱਚ ਲੱਡੂ ਵੰਡੇ

JL News

पुलिस द्वारा 48 घंटे के अन्दर 20 हजार रूपये के मोबाईल लूट के आरोपीयों को किया गिरफतार

JL News

पुलिस लाइन ज्ञानपुर सभागार कक्ष में रक्षाबंधन के शुभ अवसर पर राखी बनाने व थाली का प्रतियोगीता का आयोजन किया गया।

JL News
Download Application