Last 24 Hour Punjab Punjabi

ਮਿਸ਼ਨ ਫਤਿਹ 2027″ ਤਹਿਤ ਬਸੀ ਪਠਾਣਾਂ ‘ਚ ਭਾਜਪਾ ਸੰਗਠਨ ਮਜ਼ਬੂਤੀ ਲਈ ਕੀਤੀ ਗਈ ਅਹਿਮ ਮੀਟਿੰਗ

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 01-07-2026

(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)

ਭਾਰਤੀ ਜਨਤਾ ਪਾਰਟੀ ਵੱਲੋਂ “ਮਿਸ਼ਨ ਫਤਿਹ 2027” ਤਹਿਤ ਸੰਗਠਨ ਦੀ ਮਜ਼ਬੂਤੀ ਲਈ ਅੱਜ ਮੁੱਖ ਦਫ਼ਤਰ ਬਸੀ ਪਠਾਣਾਂ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਲਕੇ ਦੇ ਬੀ.ਐਲ.ਏ. ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਮੋਹਨ ਸਿੰਘ ਰਾਜੂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਸਹਿ-ਸੰਯੋਜਕ ਸ਼੍ਰੀ ਪ੍ਰਦੀਪ ਕੁਮਾਰ ਗਰਗ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ, ਮੰਡਲ ਪ੍ਰਧਾਨ ਓਮ ਪ੍ਰਕਾਸ਼ ਗੌਤਮ, ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ, ਮੰਡਲ ਪ੍ਰਧਾਨ ਸ਼ਾਮ ਲਾਲ ਨਰੂਲਾ, ਜਨਰਲ ਸਕੱਤਰ ਮੰਡਲ ਚੂਨੀ ਕਲਾਂ ਸੁਖਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।

ਇਸ ਦੌਰਾਨ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਵਰਕਰਾਂ ਨੂੰ “ਮਿਸ਼ਨ ਫਤਿਹ 2027” ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਬਸੀ ਪਠਾਣਾਂ ਹਲਕੇ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਰੇ ਮਿਲ ਕੇ ਹਲਕੇ ‘ਚ ਕਮਲ ਖਿਲਾਵਾਂਗੇ।

Related posts

ਸਮਰਾਲਾ ‘ਚ ਕਾਂਗਰਸ ਨੂੰ ਵੱਡਾ ਬਲ – ਸ: ਰੁਪਿੰਦਰ ਸਿੰਘ ਰਾਜਾਗਿਲ ਦੀ ਅਗਵਾਈ ‘ਚ ਮੋਬਾਈਲ ਸੋਪ ਦੇ ਮਾਲਕ ਨਰਿੰਦਰ ਸਿੰਘ ਨਿੰਦੀ ਸੈਂਕੜੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ

JL News

कानपुर में हुआ भीषन सड़क हादसा, ट्रक ने मारी ऑटो में टक्कर

JL News

ਸੰਕਲਪ ਪ੍ਰੋਜੈਕਟ ਅਧੀਨ, ਮੋਹਾਲੀ ਇੰਡਸਟ੍ਰੀਜ਼ ਐਸੋਸੀਏਸ਼ਨ ਨਾਲ ਕਰਵਾਈ ਗਈ ਵਰਕਸ਼ਾਪ।

JL News
Download Application