Last 24 Hour Punjab Punjabi

ਖੰਨਾ ਦੀਆਂ ਟੁੱਟੀਆਂ ਸੜਕਾਂ ‘ਤੇ ਪ੍ਰਸ਼ਾਸਨ ਵੱਲੋਂ ਮੁਰੰਮਤ ਸ਼ੁਰੂ,ਲੋਕਾਂ ਨੂੰ ਆਉਣ-ਜਾਣ ‘ਚ ਹੋ ਰਹੀ ਸੀ ਭਾਰੀ ਦਿੱਕਤ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 14-07-2026

(ਰਿਪੋਰਟ:- ਜੇ.ਪੀ ਸਿੰਘ, ਸੁਖਦੇਵ ਸਿੰਘ)

 

ਖੰਨਾ ਸ਼ਹਿਰ ਦੀਆਂ ਕਈ ਥਾਵਾਂ ‘ਤੇ ਕੁਝ ਸਮਾਂ ਪਹਿਲਾਂ ਟੁੱਟੀਆਂ ਹੋਈਆਂ ਸੜਕਾਂ ਨੂੰ ਸਿਰਫ਼ ਮਿੱਟੀ ਨਾਲ ਭਰ ਦਿੱਤਾ ਗਿਆ ਸੀ। ਪਰ ਪਿਛਲੇ ਦਿਨੀਂ ਪਏ ਮੀਂਹ ਕਾਰਨ ਉਹ ਮਿੱਟੀ ਵੀ ਵਹਿ ਗਈ, ਜਿਸ ਕਾਰਨ ਆਵਾਜਾਈ ਠੱਪ ਹੋਣ ਦੇ ਨਾਲ ਹਾਦਸਿਆਂ ਦਾ ਖ਼ਤਰਾ ਵੱਧ ਗਿਆ ਸੀ।

ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਹੁਣ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਪ੍ਰਸ਼ਾਸਨ ਦੇ ਨੋਟਿਸ ਲੈਣ ਤੋਂ ਬਾਅਦ ਟੁੱਟੀਆਂ ਸੜਕਾਂ ‘ਤੇ ਤੁਰੰਤ ਲੁੱਕ ਪਾ ਕੇ ਉਨ੍ਹਾਂ ਨੂੰ ਕਵਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਸੜਕਾਂ ਨੂੰ ਪੂਰੀ ਤਰ੍ਹਾਂ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ।

ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ ਪਾਠਕ, ਉਪ ਪ੍ਰਧਾਨ ਹਰੀਸ਼ ਗੁਪਤਾ, ਕਰਮਜੀਤ ਸਿੰਘ ਸਿਫ਼ਤੀ* ਅਤੇ ਹੋਰ ਸੀਨੀਅਰ ਆਪ ਆਗੂ ਵੀ ਮੌਜੂਦ ਸਨ।

*ਉਪ ਪ੍ਰਧਾਨ ਹਰੀਸ਼ ਗੁਪਤਾ* ਨੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਨੇ ਲੋਕਾਂ ਦੀ ਸਮੱਸਿਆ ਨੂੰ ਸਮਝਦੇ ਹੋਏ ਤੁਰੰਤ ਕਾਰਵਾਈ ਕੀਤੀ ਹੈ।

ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਹਰ ਮੀਂਹ ਨਾਲ ਸੜਕਾਂ ਟੁੱਟਣ ਦਾ ਸਿਲਸਿਲਾ ਬੰਦ ਹੋ ਸਕੇ।

Related posts

नगर काँग्रेस कमेटी बाकानेर ने जीतू पटवारी का किया स्वागत –

JL News

SDM Gurdaspur ਅਨੁਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ।

JL News

01 ਨਵੰਬਰ ਦੀ ਬਹਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਪੰਜਾਬ ਭਰ ਦੇ ਪੱਤਰਕਾਰਾਂ ਨੂੰ ਆਪਣੀਆਂ ਲਟਕਦੀਆਂ ਮੰਗਾਂ ਸਰਕਾਰ ਸਾਹਮਣੇ ਸਾਂਝੀਆਂ ਕਰਨ ਲਈ ਦੇਣ ਸੱਦਾ – ਰਣਦੀਪ ਕੁਮਾਰ ਸਿੱਧੂ 

JL News
Download Application