Last 24 Hour Punjab Punjabi

ਹਰਜੀਤ ਸਿੰਘ ਵਿੱਕੀ ਭਾਟੀਆ ਬਣੇ ਖੰਨਾ ਹਲਕਾ ਦੇ ਅਰੋੜਾ ਖੱਤਰੀ ਬੋਰਡ ਦੇ ਚੇਅਰਮੈਨ

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 16-07-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਖੰਨਾ ਹਲਕਾ ਦੇ ਸਮਾਜ ਸੇਵੀ ਅਤੇ ਸੁਹਿਰਦ ਸ਼ਖਸੀਅਤ ਹਰਜੀਤ ਸਿੰਘ ਵਿੱਕੀ ਭਾਟੀਆ* ਨੂੰ ਖੰਨਾ ਹਲਕਾ ਦੇ *ਅਰੋੜਾ ਖੱਤਰੀ ਬੋਰਡ ਦਾ ਚੇਅਰਮੈਨ* ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਸਮਾਜ ਦੀ ਸੇਵਾ ਅਤੇ ਸਮਾਜਿਕ ਕੰਮਾਂ ‘ਚ ਉਨ੍ਹਾਂ ਦੇ ਲੰਬੇ ਸਮੇਂ ਤੋਂ ਦਿੱਤੇ ਯੋਗਦਾਨ ਨੂੰ ਦੇਖਦੇ ਹੋਏ ਕੀਤੀ ਗਈ ਹੈ।

ਹਰਜੀਤ ਸਿੰਘ ਵਿੱਕੀ ਭਾਟੀਆ ਪਿਛਲੇ ਕਈ ਸਾਲਾਂ ਤੋਂ ਖੰਨਾ ਇਲਾਕੇ ‘ਚ ਸਮਾਜਿਕ, ਧਾਰਮਿਕ ਅਤੇ ਸੇਵਾ ਦੇ ਕੰਮਾਂ ‘ਚ ਸਰਗਰਮ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਅਰੋੜਾ ਖੱਤਰੀ ਸਮਾਜ ਅਤੇ ਇਲਾਕੇ ਦੇ ਲੋਕਾਂ ‘ਚ ਖੁਸ਼ੀ ਦੀ ਲਹਿਰ ਹੈ।

ਇਸ ਮੌਕੇ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਹਰਜੀਤ ਸਿੰਘ ਵਿੱਕੀ ਭਾਟੀਆ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸਮਾਜ ਦੀ ਤਰੱਕੀ ਲਈ ਕੰਮ ਕਰਨਗੇ।

ਚੇਅਰਮੈਨ ਬਣਨ ਉਪਰੰਤ ਹਰਜੀਤ ਸਿੰਘ ਵਿੱਕੀ ਭਾਟੀਆ ਨੇ ਕਿਹਾ ਕਿ ਉਹ ਅਰੋੜਾ ਖੱਤਰੀ ਸਮਾਜ ਦੀ ਏਕਤਾ, ਸਿੱਖਿਆ ਅਤੇ ਲੋੜਵੰਦ ਲੋਕਾਂ ਦੀ ਮਦ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ ਦਿੱਤਾ।

Related posts

बाढ़ से किसानों का भारी नुकसान…….

JL News

प्रदेशभर में अपराधियों पर ताबड़तोड़ कार्रवाई।सभी जिलों में पुलिस की कॉम्बिंग गश्त से अपराधियों में हड़कंप

JL News

ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

JL News
Download Application