Last 24 Hour Punjab Punjabi

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦੀ ਕਾਨਫਰੰਸ, ਤਿਆਰੀਆਂ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਹਿਮ ਮੀਟਿੰਗ

ਜੇਐਲ ਨਿਊਜ਼ / JL NEWS

ਖੰਨਾ(ਪੰਜਾਬ) / 03-08-2026

(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸਦੀਆਂ ਤਿਆਰੀਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਸਬੰਧੀ ਅੱਜ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਹਲਕਾ ਖੰਨਾ, ਸਮਰਾਲਾ, ਪਾਇਲ ਅਤੇ ਸਾਹਨੇਵਾਲ ਦੇ ਹਲਕਾ ਇੰਚਾਰਜ ਸਾਹਿਬਾਨ, ਸੀਨੀਅਰ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਸਭਨਾਂ ਨੇ ਕਾਨਫਰੰਸ ਨੂੰ ਹਰ ਪੱਖੋਂ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ।

ਈਸੜੂ ਸ਼ਹੀਦੀ ਕਾਨਫਰੰਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਪੁੱਜ ਰਹੀ ਹੈ। ਜੋ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਪਰੰਤ ਕਾਨਫਰੰਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ।

ਇਸ ਮੀਟਿੰਗ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਖੰਨਾ ਦੇ ਯਾਦਵਿੰਦਰ ਸਿੰਘ ਯਾਦੂ ਨੇ ਸਾਰੇ ਆਗੂ ਸਾਹਿਬਾਨਾਂ, ਵਰਕਰ ਸਾਹਿਬਾਨਾਂ, ਯੂਥ ਅਕਾਲੀ ਦਲ ਦੇ ਆਗੂ ਸਾਹਿਬਾਨਾਂ, SGPC ਮੈਂਬਰ ਸਾਹਿਬਾਨਾਂ, ਸਰਪੰਚ-ਪੰਚਾਂ, ਕੌਂਸਲਰ ਸਾਹਿਬਾਨਾਂ, ਬਲਾਕ ਸਮਿਤੀ-ਜ਼ਿਲਾ ਪ੍ਰੀਸ਼ਦ ਮੈਂਬਰ ਸਾਹਿਬਾਨਾਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Related posts

ਆਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ 5 ਲੱਖ ਰੁਪਏ ਤਕ (ਨਗਦੀ ਰਹਿਤ) ਆਪਣਾ ਇਲਾਜ ਕਰਵਾ ਸਕਦੇ ਹਨ l

JL News

मेरा बूथ सबसे मजबूत कार्यक्रम के तहत भाजपाइयों ने किया जनसंपर्क, बांटे पत्रक

JL News

सृजन कार्यक्रम-5 में पिपलानी क्षेत्र की करीब 150 किशोरी बालिकाओं ने लिया भाग

Mukesh Singh
Download Application