Last 24 Hour Punjab Punjabi

ਪਿੰਡ ਇਕੋਲਾਹਾ ਪ੍ਰਾਇਮਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਜੇਐਲ ਨਿਊਜ਼ / JL NEWS 

ਇਕੋਲਾਹਾ/ਖੰਨਾ(ਪੰਜਾਬ) / 19-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਪਿੰਡ ਇਕੋਲਾਹਾ ਪ੍ਰਾਇਮਰੀ ਸਕੂਲ ਵਿਖੇ ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਦਰੱਖਤਾਂ ਨਾਲ ਪੀਂਘਾਂ ਪਾਈਆਂ ਗਈਆਂ ਅਤੇ ਗਿੱਧੇ, ਲੋਕ ਗੀਤਾਂ ਦਾ ਆਨੰਦ ਲਿਆ ਗਿਆ। ਪੂਰਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਭਰਿਆ ਹੋਇਆ ਸੀ।

ਇਸ ਸਮਾਗਮ ਵਿੱਚ ਸ: ਸੁਖਦੀਪ ਸਿੰਘ ਪ੍ਰਧਾਨ ਆਪ ਆਗੂ ਨੇ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਪੁਰਾਤਨ ਤਿਉਹਾਰ ਸਾਡੀ ਵਿਰਾਸਤ ਹਨ। ਤੀਆਂ ਵਰਗੇ ਤਿਉਹਾਰਾਂ ਨਾਲ ਭੈਣਾਂ-ਧੀਆਂ ਦਾ ਆਪਸੀ ਮੇਲ-ਮਿਲਾਪ ਵਧਦਾ ਹੈ ਅਤੇ ਸਾਡੀ ਸੱਭਿਆਚਾਰਕ ਪਛਾਣ ਜਿਉਂਦੀ ਰਹਿੰਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ।

ਇਸ ਮੌਕੇ ਹਰਪ੍ਰੀਤ ਸਿੰਘ ਸਰਪੰਚ ਹੈਪੀ, ਡਾਕਟਰ ਦਵਿੰਦਰ ਸਿੰਘ ਕੋਆਰਡੀਨੇਟਰ ਜੋਲੀ ਲੰਬਰਦਾਰ, ਸਤਵਿੰਦਰ ਸਿੰਘ ਰਾਜੂ ਅਤੇ ਗ੍ਰਾਮ ਪੰਚਾਇਤ ਦੇ ਹੋਰ ਸਾਥੀ ਸਾਹਿਬਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਾਰਿਆਂ ਨੇ ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਆਯੋਜਕਾਂ ਦਾ ਧੰਨਵਾਦ ਕੀਤਾ ਅਤੇ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਉਣ ਦੀ ਮੰਗ ਕੀਤੀ।

 

Related posts

विधानसभा निर्वाचन में शिकायतों के निराकरण में सी विजिल एप मददगार बनेगा – कलेक्टर एवं जिला निर्वाचन अधिकारी डाॅ. अभय अरविंद बेडेकर

JL News

ਮੂੰਗੀ ਦੀ ਫਸਲ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

JL News

प्रधानाचार्य बानी श्री के नेतृत्व में स्कूल में एनिमल योगा का सफल आयोजन, विशेष अतिथि एकता डांग।

JL News
Download Application