Last 24 Hour Punjab Punjabi

ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਾਣਿਆ ਹਾਲ-ਚਾਲ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 25-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਹਲਕਾ ਖੰਨਾ ਦੇ ਇੰਚਾਰਜ ਸ. ਯਾਦਵਿੰਦਰ ਸਿੰਘ ਯਾਦੂ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਸ. ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਸ. ਬਾਦਲ ਜੀ ਨੂੰ ਚੜ੍ਹਦੀ ਕਲਾ ਵਿੱਚ ਵੇਖ ਕੇ ਬਹੁਤ ਪ੍ਰਸੰਨਤਾ ਹੋਈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਜਲਦ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਮੁੜ ਮੈਦਾਨ ਵਿੱਚ ਡਟਣਗੇ।

ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸ. ਸੁਖਬੀਰ ਸਿੰਘ ਬਾਦਲ ਜੀ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।

ਇਸ ਮੌਕੇ ਹਲਕਾ ਖੰਨਾ ਦੇ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ।

Related posts

ਕਾਂਗਰਸ ਨੇ ਸੋਨੀਆ ਗਾਂਧੀ ਦੀ ਸਿਹਤ ਸੰਬੰਧੀ ਲਿਖਤੀ ਰੂਪ ਵਿੱਚ ਜਾਣਕਾਰੀ ਕੀਤੀ ਜਾਰੀ।

JL News

ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਜੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਖੰਨਾ ਪਹੁੰਚਣ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ –

JL News

ਤਲਵਾਰਾਂ ਮਾਰ ਕੇ ਨੌਜਵਾਨ ਦਾ ਕਤਲ।

JL News
Download Application