Last 24 Hour Punjab Punjabi

ਪਿੰਡ ਇਕੋਲਾਹਾ ਵਿਖੇ “ਮੀਰੀ-ਪੀਰੀ ਖਾਲਸਾ ਮਾਰਚ” ਦਾ ਭਰਵਾਂ ਸਵਾਗਤ, ਸੰਗਤਾਂ ‘ਚ ਭਾਰੀ ਉਤਸ਼ਾਹ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 31-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਢੇ ਜਾ ਰਹੇ “ਮੀਰੀ-ਪੀਰੀ ਖਾਲਸਾ ਮਾਰਚ” ਦਾ ਅੱਜ ਪਿੰਡ ਇਕੋਲਾਹਾ ਵਿਖੇ ਪਹੁੰਚਣ ‘ਤੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ ਅਤੇ ਮਾਰਚ ਦੇ ਦਰਸ਼ਨ ਦੀਦਾਰ ਕੀਤੇ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਹਨਾਂ ਵੱਲੋਂ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

ਪਿੰਡ ਦੀ ਸਮੂਹ ਸੰਗਤ ਵੱਲੋਂ ਆਏ ਹੋਏ ਸਿੰਘ ਸਾਹਿਬਾਨ ਅਤੇ ਸਾਰੇ ਜੱਥੇ ਦਾ ਸਿਰੋਪਾਓ ਪਾ ਕੇ ਮਾਣ ਸਤਿਕਾਰ ਕੀਤਾ ਗਿਆ।

ਅੰਤ ਵਿੱਚ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕਾਂ ਵੱਲੋਂ ਸਾਰੇ ਪਤਵੰਤਿਆਂ ਦਾ ਅਤੇ ਮਾਰਚ ਵਿੱਚ ਸ਼ਾਮਲ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Related posts

“ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ

JL News

कमजोर वर्ग की बालिकाओं के सशक्तिकरण एवं क्षमता विकास हेतु आयोजित प्रशिक्षण शिविर “सृजन-6” का हुआ समापन

JL News

ग्राम जवानिया के ग्रामीणों ने कलेक्टर के नाम एसडीएम एवं विधुत विभाग के कार्यपालन यंत्री को सौंपा आवेदन

JL News
Download Application