Last 24 Hour Punjab Punjabi

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਐਸ.ਐਸ.ਪੀ. ਦਫਤਰ, ਖੰਨਾ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ-

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 11-09-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਅੱਜ ਖੰਨਾ ਵਿਖੇ ਮਜ਼ਦੂਰ ਭਰਾ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਐਸ.ਐਸ.ਪੀ ਦਫਤਰ, ਖੰਨਾ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ।

ਕਾਂਗਰਸ ਆਗੂਆਂ ਨੇ ਕਿਹਾ ਕਿ ਸਾਡੇ ਮਜ਼ਦੂਰ ਭਰਾ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖਿਲਾਫ ਤੁਰੰਤ FIR ਦਰਜ ਕੀਤੀ ਜਾਵੇ।

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਗਰੀਬ, ਮਜ਼ਦੂਰ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਹਰ ਪੱਧਰ ‘ਤੇ ਲੜਾਈ ਲੜੇਗੀ।

Related posts

थाना बखतगढ क्षैत्रान्तर्गत में करीबन 14 लाख 21 हजार रू की शराब जप्त

JL News

नानी बाई मायरा कथा का हुआ शुभारम्भ-

JL News

ਮਾਨ ਸਰਕਾਰ ਵੱਲੋਂ 424 ਵੀਆਈਪੀ ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ l

JL News
Download Application