Last 24 Hour Punjab Punjabi

ਲੁਧਿਆਣਾ ‘ਚ ਡਾ. ਅੰਬੇਦਕਰ ਜੀ ਦੇ ਬੁੱਤ ਦੀ ਬੇਅਦਬੀ ‘ਤੇ ਰੋਸ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) /  12-09-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਂਕ ਲੁਧਿਆਣਾ ਵਿਖੇ ਲੱਗੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕਰਨਾ ਚਿੰਤਾ ਦਾ ਵਿਸ਼ਾ ਹੈ ਜਿਸ ਕਰਕੇ ਲੋਕਾਂ ਵਿੱਚ ਭਾਰੀ ਰੋਸ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ *ਮੰਡਲ ਕੋਆਰਡੀਨੇਟਰ ਸ: ਬੇਅੰਤ ਸਿੰਘ ਕੌੜੀ ਅਤੇ ਜ਼ਿਲ੍ਹਾ ਲੁਧਿਆਣਾ ਜਨਰਲ ਸਕੱਤਰ ਪਿੰਟੂ ਟਾਕ* ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਆਏ ਦਿਨ ਇਹੋ ਜਿਹੀਆਂ ਕਾਰਵਾਈਆਂ ਕਰਕੇ ਆਰਾਮ ਨਾਲ ਨਿਕਲ ਜਾਂਦੇ ਹਨ ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ।

ਇਸ ਮੌਕੇ *ਸ: ਬੇਅੰਤ ਸਿੰਘ ਕੌੜੀ ਨੇ ਕਿਹਾ ਕਿ ਬਾਬਾ ਸਾਹਿਬ ਕਹਿ ਗਏ ਸਨ – “ਜਾਗਦੇ ਕੀ ਸੁੱਤੇ ਹੋ, ਤੁਹਾਡੇ ਹੱਕ ਖੋਹੇ ਜਾ ਰਹੇ ਨੇ, ਜੇ ਤੁਸੀਂ ਨਾ ਉੱਠੇ।”*

ਉਹਨਾਂ ਮੰਗ ਕੀਤੀ ਕਿ ਇਹ ਘਿਨਾਉਣੀ ਹਰਕਤ ਕਰਨ ਵਾਲਿਆਂ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਜਾਵੇ ਤਾਂ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਅੱਗੇ ਤੋਂ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ।

Related posts

मध्‍यप्रदेश पुलिस की नशे के खिलाफ सख्त कार्रवाई।रीवा व सीधी पुलिस ने 4,054 नशीली कफ सिरप शीशियाँ जब्त कर ₹18.40 लाख का मसरूका बरामद

JL News

अमृतसर पुलिस की बड़ी कार्रवाई,120 एनडीपीएस केसों का नशीला माल नष्ट, करोड़ों की ड्रग्स खत्म

JL News

ਦੇਸ਼ ਦੇ ਕਈ ਸੂਬਿਆਂ ‘ਚ ਵੇਖਣ ਨੂੰ ਮਿਲਿਆ ‘ਅਗਨੀਪਥ’ ਦਾ ਵਿਰੋਧ l

JL News
Download Application