Last 24 Hour Punjab Punjabi

26 ਸਤੰਬਰ ਨੂੰ ਛੱਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ-

ਜੇਐਲ ਨਿਊਜ਼ / JL NEWS

ਖੰਨਾ(ਪੰਜਾਬ) / 25-09-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 26 ਸਤੰਬਰ 2026 ਨੂੰ ਛੱਪਾਰ ਵਿਖੇ ਕੀਤੀ ਜਾ ਰਹੀ ਕਾਨਫਰੰਸ ਦੇ ਸਬੰਧ ਵਿੱਚ ਹਲਕਾ ਖੰਨਾ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਾਰਟੀ ਦੇ ਹੋਰ ਸਾਥੀ ਅਤੇ ਵਰਕਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ 26 ਸਤੰਬਰ ਨੂੰ ਛੱਪਾਰ ਵਿਖੇ ਹੋਣ ਵਾਲੀ ਕਾਨਫਰੰਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਹਲਕਾ ਖੰਨਾ ਤੋਂ ਦਾਣਾ ਮੰਡੀ ਖੰਨਾ ਵਿਖੇ ਇਕੱਠੇ ਹੋ ਕੇ ਬੱਸਾਂ ਦੇ ਕਾਫਲੇ ਰਾਹੀਂ ਛੱਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਆਗੂਆਂ ਨੇ ਕਿਹਾ ਕਿ ਹਲਕਾ ਖੰਨਾ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਕਾਨਫਰੰਸ ਦੀਆਂ ਤਿਆਰੀਆਂ ਅਤੇ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਤੋਂ ਇਲਾਵਾ ਪਰਮਜੀਤ ਸਿੰਘ ਕੌੜੀ, ਬਾਬਾ ਜਗਜੀਤ ਸਿੰਘ, ਗੁਰਿੰਦਰ ਸਿੰਘ ਖੰਨਾ, ਹਰਜੀਤ ਸਿੰਘ ਗਰੇਵਾਲ ਰਹਾਉਣ, ਦਵਿੰਦਰ ਸਿੰਘ ਮਾਜਰਾ, ਕਾਲਾ ਮੋਹਨ ਮੋਟਰ ਕੌੜੀ, ਹਰਬੰਸ ਸਿੰਘ, ਜੋਗਿੰਦਰ ਸਿੰਘ, ਮਨਦੀਪ ਸਿੰਘ ਖੰਨਾ, ਦਿਲਪ੍ਰੀਤ ਸਿੰਘ ਢਿੱਲੋਂ, ਪ੍ਰਿੰਸ ਅਤੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

 

Related posts

ਨਿਕਾਸ ਖੀਚੜ ਨੇ ਐਸਡੀਐਮ ਫਾਜਿ਼ਲਕਾ ਦਾ ਸੰਭਾਲਿਆ ਅਹੁਦਾ-

JL News

रेनबो लेडीज क्लब ने मनाया डांडिया उत्सव, रंजीता मेहता ने महिलाओं के साथ खेला गरभा।

JL News

300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ CM ਮਾਨ ਦਾ ਟਵੀਟ, ਕਿਹਾ-

JL News
Download Application