Last 24 Hour Punjab Punjabi

ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਅਜੇ ਅਰੋੜਾ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ-

ਜੇਐਲ ਨਿਊਜ਼ / JL NEWS

ਖੰਨਾ(ਪੰਜਾਬ) / 25-09-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਖੰਨਾ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਗੁਰਕੀਰਤ ਸਿੰਘ ਕੋਟਲੀ ਜੀ ਵੱਲੋਂ ਉੱਘੇ ਸਮਾਜ ਸੇਵੀ ਅਤੇ ਅਸ਼ੋਕਾ ਪੇਂਟਸ ਵਾਲੇ ਸ਼੍ਰੀ ਅਜੇ ਅਰੋੜਾ ਜੀ ਨੂੰ ਸਿਰੋਪਾਓ ਪਾ ਕੇ ਕਾਂਗਰਸ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ ਗਿਆ ਅਤੇ ਦਿਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ. ਗੁਰਕੀਰਤ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ਼੍ਰੀ ਅਜੇ ਅਰੋੜਾ ਜੀ ਵਰਗੇ ਸੂਝਵਾਨ, ਮਿਹਨਤੀ ਅਤੇ ਸਮਾਜ ਨਾਲ ਜੁੜੇ ਸਾਥੀਆਂ ਦਾ ਕਾਂਗਰਸ ਨਾਲ ਜੁੜਨਾ ਖੰਨਾ ਵਾਸੀਆਂ ਦੇ ਹੱਕਾਂ ਅਤੇ ਉਹਨਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ।
ਸ: ਗੁਰਕੀਰਤ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ, “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ ਸਾਰੇ ਮਿਲ ਕੇ ਖੰਨਾ ਦੀ ਭਾਈਚਾਰਕ ਸਾਂਝ ਅਤੇ ਲੋਕਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਕੰਮ ਕਰਦੇ ਰਹਾਂਗੇ।”

ਇਸ ਮੌਕੇ ਵਿਕਾਸ ਮਹਿਤਾ, ਅਮਿਤ ਤਿਵਾੜੀ, ਰਿੱਕੀ ਸ਼ਰਮਾ, ਸਾਹਿਲ ਗੁਲਾਟੀ ਤੋਂ ਇਲਾਵਾ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹੇ। ਅੰਤ ਵਿੱਚ ਸਾਰੇ ਆਗੂਆਂ ਨੇ ਅਜੇ ਅਰੋੜਾ ਜੀ ਨੂੰ ਕਾਂਗਰਸ ਪਰਿਵਾਰ ਵਿੱਚ “ਜੀ ਆਇਆਂ ਨੂੰ” ਕਿਹਾ।

Related posts

पुलिस परिवार के बच्‍चों के लिये आयोजित स्‍पोर्टस समर कैंप का हुआ समापन

JL News

विवाद के चलते हुई फायरिंग, एक युवक की मौत।

JL News

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

JL News
Download Application