ਜੇਐਲ ਨਿਊਜ਼ / JL NEWS
ਅਲੀਪੁਰ (ਖੰਨਾ) / 08-10-2026
(ਰਿਪੋਰਟ ਜੇ ਪੀ ਸਿੰਘ, ਸੁਖਦੇਵ ਸਿੰਘ)
ਪਿੰਡ ਅਲੀਪੁਰ ਵਿਖੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਲਈ ਵਾਲੀਬਾਲ ਦੀ ਕਿੱਟ ਅਤੇ ਜ਼ਰੂਰਤ ਦਾ ਸਮਾਨ ਭੇਟ ਕੀਤਾ ਗਿਆ।
ਇਸ ਮੌਕੇ *ਸ. ਯਾਦਵਿੰਦਰ ਸਿੰਘ ਯਾਦੂ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਖੰਨਾ* ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਹਨਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਉਹਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ।
ਪਿੰਡ ਦੇ ਨੌਜਵਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਖੇਡਾਂ ਵਿੱਚ ਪਿੰਡ ਦਾ ਨਾਂ ਰੌਸ਼ਨ ਕਰਨਗੇ।
ਇਸ ਮੌਕੇ ਸਾਰੇ ਨਗਰ ਨਿਵਾਸੀਆਂ ਅਤੇ ਨੌਜਵਾਨ ਵੀਰਾਂ ਵੱਲੋਂ ਦਿੱਤੇ ਗਏ ਮਾਣ-ਸਤਿਕਾਰ ਲਈ ਧੰਨਵਾਦ ਕੀਤਾ ਗਿਆ
