Last 24 Hour Punjab Punjabi

ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਜੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਖੰਨਾ ਪਹੁੰਚਣ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ –

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 09-10-2026

(ਰਿਪੋਰਟ – ਜੇ.ਪੀ. ਸਿੰਘ, ਸੁਖਦੇਵ ਸਿੰਘ)

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਜੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਖੰਨਾ ਪਹੁੰਚਣ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਸ. ਪਰਗਟ ਸਿੰਘ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਮਦ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣੇਗੀ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗੀ। ਉਨ੍ਹਾਂ ਕਿਹਾ ਕਿ 2027 ਵਿੱਚ ਸਾਰੇ ਕਾਂਗਰਸੀ ਵਰਕਰ ਅਤੇ ਲੀਡਰ ਇੱਕਜੁੱਟ ਹੋ ਕੇ ਪੂਰੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਗੇ।

ਇਸ ਮੌਕੇ ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ, ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਸਾਬਕਾ ਸਰਪੰਚ ਪਿੰਡ ਹੋਲ ਜਸਪਾਲ ਸਿੰਘ, ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ, ਨਵਜੋਤ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Related posts

अमृत महोत्सव के अन्तर्गत ‘‘ हर घर तिरंगा‘‘ कार्यक्रम को जनपद में सफल बनाने के उददेश्य से जिलाधिकारी के अध्यक्षता मे कलेक्ट्रेट सभागार में बैठक आयोजित की गई।

JL News

3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ,ਮੁੱਖ ਮੰਤਰੀ ਨੇ ਪੱਕੇ ਕਰਨ ਦੇ ਪੱਤਰ ਸੋਂਪ ਕੀਤੀ ਸ਼ੁਰੂਆਤ –

JL News

ਬਲਾਕ ਬਟਾਲਾ 1 ਦੀਆਂ ਖੇਡਾਂ ਸਫਲਤਾਪੂਰਵਕ ਸੰਪੰਨ-

JL News
Download Application