ਜੇਐਲ ਨਿਊਜ਼ / JL NEWS
ਡੇਰਾ ਬਾਬਾ ਨਾਨਕ (ਪੰਜਾਬ) / 09-10-2026
(ਰਿਪੋਰਟ – ਬੀਰਜਤਿੰਦਰ ਸਿੰਘ ਭਿਖਾਰੀਵਾਲ)
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਵਿੱਚ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਵਡਾਲਾ ਬਾਂਗਰ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਸਾਬਕਾ ਮੰਤਰੀ ਪੰਜਾਬ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਯੂਥ ਵਿੰਗ ਦੇ ਪ੍ਰਧਾਨ ਹਰਮੀਤ ਸਿੰਘ ਘੁੰਮਣ ਸਮੇਤ ਹੋਰ ਆਗੂ ਵੀ ਮੌਜੂਦ ਰਹੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਹਲਕੇ ਵਿੱਚ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰੀ ਰੇਟ ਤੋਂ ਘੱਟ ਭਾਅ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਸਹਿਯੋਗ ਦੇਣਾ ਚਾਹੀਦਾ ਹੈ।
ਮੀਟਿੰਗ ਵਿੱਚ ਕੈਪਟਨ ਸੁਖਵਿੰਦਰ ਸਿੰਘ ਕੋਟ ਮੀਆ ਸਾਹਿਬ, ਕੁਲਦੀਪ ਸਿੰਘ, ਸੁਖਜੀਤ ਸਿੰਘ, ਹਰਭਜਨ ਸਿੰਘ, ਰਸ਼ਪਾਲ ਸਿੰਘ, ਗੁਰਜੋਤ ਸਿੰਘ, ਸ਼ਿੰਗਾਰਾ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਸੁਵਿੰਦਰ ਸਿੰਘ ਘੁੰਮਣ, ਕੁਲਬੀਰ ਸਿੰਘ ਕੋਟ ਮੀਆ ਸਾਹਿਬ ਅਤੇ ਰਣਜੋਧ ਸਿੰਘ ਮਸਤਕੋਟ ਸਮੇਤ ਕਈ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
