Last 24 Hour Punjab Punjabi

ਪਿੰਡ ਘੁੰਮਣ ਕਲਾਂ ਦੇ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਹਜਾਰਾ ਸਿੰਘ ਜੀ ਦੀ ਸਾਲਾਨਾ ਬਰਸੀ ਮਨਾਈ ਗਈ, ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਭਰੀ ਹਾਜ਼ਰੀ –

ਜੇਐਲ ਨਿਊਜ਼ / JL NEWS 

ਗੁਰਦਾਸਪੁਰ (ਪੰਜਾਬ) / 15-10-2026

(ਰਿਪੋਰਟ – ਬੀਰਜਤਿੰਦਰ ਸਿੰਘ ਭਿਖਾਰੀਵਾਲ )

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਘੁੰਮਣ ਕਲਾਂ ਵਿਖੇ ਸਥਿਤ ਗੁਰਦੁਆਰਾ ਅੰਗੀਠਾ ਸਾਹਿਬ ਵਿੱਚ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਜਾਰਾ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੁੱਧ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਡਾ. ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸੰਤ ਬਾਬਾ ਹਜਾਰਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Related posts

S.I.R. ਮੁਹਿੰਮ ਤਹਿਤ ਵੋਟਰ ਸੂਚੀ ਦਰੁਸਤ ਕਰਨ ਲਈ ਭਾਜਪਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਹਿਮ ਬੈਠਕ, ਕੌਮੀ ਸਕੱਤਰ ਓ.ਪੀ. ਧਨਖੜ ਨੇ ਦਿੱਤੇ ਦਿਸ਼ਾ-ਨਿਰਦੇਸ਼

JL News

कानून एवं शांति व्यवस्था के दृष्टिगत समस्त क्षेत्राधिकारी व थाना/चौकी प्रभारियों द्वारा पर्याप्त पुलिस बल के साथ किया जा रहा सायं पैदल निरक्षण किया।

JL News

ਪੰਜਾਬ ਕਾਂਗਰਸ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਗਾਜ਼

JL News
Download Application