Last 24 Hour Punjab Punjabi

ਬਸੀ ਪਠਾਣਾ ਵਿੱਚ ਵਿਗੜੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਪੰਜਾਬ ਸਰਕਾਰ ਵਿਰੁੱਧ ਤਿੱਖੇ ਸਵਾਲ –

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 21-10-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਭਾਜਪਾ ਹਲਕਾ ਬਸੀ ਪਠਾਣਾ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਅੱਜ ਸ਼ਹਿਰ ਦਾ ਦੌਰਾ ਕਰਨ ਉਪਰੰਤ ਪੰਜਾਬ ਸਰਕਾਰ ਅਤੇ ਹਲਕੇ ਦੇ ਮੌਜੂਦਾ ਵਿਧਾਇਕ ਨੂੰ ਸਫਾਈ ਦੇ ਮੁੱਦੇ ‘ਤੇ ਘੇਰਿਆ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ‘ਬਦਲਾਅ’ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਮੌਜੂਦਾ ਸਰਕਾਰ ਦੇ ਰਾਜ ਵਿੱਚ ਹਲਕਾ ਬਸੀ ਪਠਾਣਾ ਦੇ ਹਾਲਾਤ ਦਿਨੋ-ਦਿਨ ਬਦਤਰ ਹੁੰਦੇ ਜਾ ਰਹੇ ਹਨ। ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਤਾਂ ਬਹੁਤ ਨੇ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਬਸੀ ਪਠਾਣਾ ਅਤੇ ਖਮਾਣੋ ਦੇ ਮੁੱਖ ਬਾਜ਼ਾਰਾਂ ਤੇ ਗਲੀਆਂ ਵਿੱਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ।

ਸਿੱਧੂਪੁਰ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ। ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਦੇਣਾ ਹੀ ਇਸ ਸਰਕਾਰ ਦਾ ਅਸਲ ‘ਬਦਲਾਅ’ ਹੈ?

ਹਲਕੇ ਦੇ ਵਿਧਾਇਕ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਬਟੋਰਨ ਵਾਲੇ ਆਗੂ ਅੱਜ ਸ਼ਹਿਰ ਦੀ ਇਸ ਹਾਲਤ ਤੋਂ ਅੱਖਾਂ ਫੇਰੀ ਬੈਠੇ ਹਨ। ਵਿਧਾਇਕ ਅਤੇ ਸਥਾਨਕ ਪ੍ਰਸ਼ਾਸਨ ਸ਼ਹਿਰ ਦੇ ਵਿਕਾਸ ਅਤੇ ਸਫਾਈ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।

ਅੰਤ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦ ਹੀ ਬਸੀ ਪਠਾਣਾ ਦੇ ਸਫਾਈ ਪ੍ਰਬੰਧਾਂ ਨੂੰ ਦਰੁਸਤ ਨਾ ਕੀਤਾ, ਤਾਂ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।

Related posts

व्याख्यानमाला का आयोजन , पर्यावरण संरक्षण पर दिया जोर –

JL News

ਗੁਰਦਾਸਪੁਰ ਪੁਲਿਸ ਨੇ ਇਕ ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ

JL News

“ਖੰਨਾ ਨਗਰ ਕੌਂਸਲ ਚੋਣਾਂ ‘ਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ, ਕੋਟਲੀ ਦੇ ਕੰਮਾਂ ਨੇ ਲੋਕਾਂ ਦਾ ਮਨ ਜਿੱਤਿਆ” – ਸੰਜੇ ਸਾਹਿਗਲ

JL News
Download Application