ਜੇਐਲ ਨਿਊਜ਼ / JL NEWS
ਖੰਨਾ (ਪੰਜਾਬ) / 21-10-2026
(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)
ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ, ਦੁਸਹਿਰੇ ਦੇ ਪਾਵਨ ਤਿਉਹਾਰ ਦੇ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਗੁਰਕੀਰਤ ਸਿੰਘ ਕੋਟਲੀ ਜੀ ਵੱਲੋਂ ਖੰਨਾ-ਭੱਟੀਆਂ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਪ੍ਰੋਗਰਾਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਵਿੱਚ ਪੰਜਾਬ ਦੀ ਸ਼ਾਨ, ਪ੍ਰਸਿੱਧ ਲੋਕ ਗਾਇਕ ਰਣਜੀਤ ਬਾਵਾ ਜੀ ਦੇ ਅਖਾੜੇ ਨੇ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ ਅਤੇ ਪ੍ਰੋਗਰਾਮ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ।
ਇਸ ਮੌਕੇ ਸ. ਗੁਰਕੀਰਤ ਸਿੰਘ ਕੋਟਲੀ ਜੀ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਪ੍ਰਭੂ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਹਮੇਸ਼ਾ ਸੱਚਾਈ, ਧਰਮ ਅਤੇ ਨੇਕੀ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪ੍ਰਭੂ ਜੀ ਦੀ ਕਿਰਪਾ ਨਾਲ ਹਰ ਘਰ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ।
