Last 24 Hour Punjab Punjabi

ਐਸਆਈਆਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਐੱਸ.ਡੀ.ਐੱਮ. ਖੰਨਾ ਨੂੰ ਸੌਂਪਿਆ ਮੰਗ-ਪੱਤਰ –

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 23-10-2026

(ਰਿਪੋਰਟ –  ਜੇ ਪੀ ਸਿੰਘ, ਸੁਖਦੇਵ ਸਿੰਘ)    

ਸੰਯੁਕਤ ਕਿਸਾਨ ਮੋਰਚਾ (SKM) ਦੀ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ “ਸਾਡੀ ਵੋਟ, ਸਾਡਾ ਅਧਿਕਾਰ — ਲੋਕਤੰਤਰ ਦੀ ਰਾਖੀ ਸਾਡਾ ਸੰਕਲਪ!” ਦਾ ਨਾਅਰਾ ਬੁਲੰਦ ਕਰਦਿਆਂ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਵਿਰੁੱਧ ਰੋਸ ਪ੍ਰਗਟ ਕਰਦਿਆਂ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦੇ ਨਾਮ ਮੰਗ ਪੱਤਰ ਉਪ ਮੰਡਲ ਮੈਜਿਸਟਰੇਟ (SDM), ਖੰਨਾ ਨੂੰ ਸੌਂਪਿਆ ਗਿਆ।

ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਮੰਗ ਕੀਤੀ ਕਿ ਐਸਆਈਆਰ ਦੀ ਪ੍ਰਕਿਰਿਆ ਕਾਰਨ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝਾ ਨਾ ਕੀਤਾ ਜਾਵੇ। ਵੋਟਰ ਸੂਚੀਆਂ ਵਿੱਚੋਂ ਨਾਮ ਕੱਟਣ ਸਮੇਂ ਪਾਰਦਰਸ਼ਤਾ, ਉਚਿਤ ਜਾਂਚ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇ। ਮੰਗ ਪੱਤਰ ਰਾਹੀਂ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਅਤੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ।

ਇਸ ਮੌਕੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਪ੍ਰਧਾਨ ਬਲਜੀਤ ਸਿੰਘ ਸੰਧੂ, ਜਥੇਦਾਰ ਸਰਬਜੀਤ ਸਿੰਘ ਖਾਲਸਾ, ਕੇਂਦਰੀ ਕਮੇਟੀ ਮੈਂਬਰ ਯੂ.ਟੀ.ਯੂ.ਸੀ., ਅਵਤਾਰ ਸਿੰਘ ਮੰਨਾ ਕੁੱਲ ਹਿੰਦ ਕਿਸਾਨ ਸਭਾ, ਜਸਪਾਲ ਸਿੰਘ ਖਾਲਸਾ, ਸੁੱਖਵਿੰਦਰ ਸਿੰਘ ਸੁੱਖੀ, ਸੋਨੀ (ਕਬੱਡੀ ਖਿਡਾਰੀ) ਅਤੇ ਰਮੇਸ਼ ਸਿੰਘ ਰਸੂਲੜਾ ਹਾਜ਼ਰ ਸਨ।

ਆਗੂਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਇਸ ਦੀ ਰਾਖੀ ਕਰਨਾ ਸਰਕਾਰ ਤੇ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ।

Related posts

ਪਿੰਡ ਇਕੋਲਾਹਾ ਪ੍ਰਾਇਮਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

JL News

ਬਰਨਾਲਾ ‘ਚ ਸਫਾਈ ਕਰਮਚਾਰੀਆਂ ਖਾਸ ਕਰਕੇ ਮਾਵਾਂ-ਭੈਣਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ‘ਚ ਮਲੌਦ ‘ਚ ਭਾਰੀ ਰੋਸ, ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ

JL News

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

JL News
Download Application