Last 24 Hour Punjab Punjabi

ਰਹੌਣ ‘ਚ ‘ਆਪ’ ਨੂੰ ਵੱਡਾ ਝਟਕਾ, ਵਾਰਡ ਨੰ: 1 ਦੇ ਕਈ ਆਗੂ ਕਾਂਗਰਸ ‘ਚ ਸ਼ਾਮਿਲ – ਕੋਟਲੀ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 02-11-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਖੰਨਾ ਦੇ ਪਿੰਡ ਰਹੌਣ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਵਾਰਡ ਨੰਬਰ 1 ਤੋਂ *ਹਰਵਿੰਦਰ ਸਿੰਘ ਬਿੰਦਰ, ਦਿਲਪ੍ਰੀਤ ਸਿੰਘ ਰਿੱਕੀ, ਸੋਹਨ ਸਿੰਘ ਸੋਨੀ ਅਤੇ ਸੰਦੀਪ ਸੋਨੀ* ਸਮੇਤ ਕਈ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ *ਸ: ਗੁਰਕੀਰਤ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ ਪੰਜਾਬ* ਵਲੋਂ ਸਾਰੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਸ਼ਾਮਿਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਖੰਨਾ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਲਈ ਤਨ-ਮਨ-ਧਨ ਨਾਲ ਕੰਮ ਕਰਨਗੇ।

ਇਸ ਮੌਕੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

Related posts

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦੀ ਕਾਨਫਰੰਸ, ਤਿਆਰੀਆਂ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਹਿਮ ਮੀਟਿੰਗ

JL News

बांसल स्वीट्स अमृतसर पर इनकम टैक्स रेड:

JL News

ਪੁਲਿਸ ਨੇ ਬੰਦ ਘਰਾਂ ‘ਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

JL News
Download Application