ਜੇਐਲ ਨਿਊਜ਼ / JL NEWS
ਖੰਨਾ (ਪੰਜਾਬ) / 05-10-2026
(ਰਿਪੋਰਟ – ਜੇ ਪੀ ਸਿੰਘ,ਸੁਖਦੇਵ ਸਿੰਘ)
ਹਲਕਾ ਖੰਨਾ ਨੂੰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਬੀਬੀਪੁਰ ਤੋਂ ਸੁਖਵੀਰ ਸਿੰਘ (ਰਿੰਕਾ) ਜੀ, ਸੰਦੀਪ ਸਿੰਘ ਜੀ ਅਤੇ ਇੰਦਰਜੀਤ ਸਿੰਘ ਜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਗੁਰਕੀਰਤ ਸਿੰਘ ਕੋਟਲੀ ਜੀ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਦਿਲੋਂ ਸਵਾਗਤ ਕੀਤਾ। ਸ. ਕੋਟਲੀ ਨੇ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਸਹਿਯੋਗ ਨਾਲ ਪਾਰਟੀ ਨੂੰ ਪਿੰਡ ਅਤੇ ਹਲਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸ. ਗੁਰਕੀਰਤ ਸਿੰਘ ਕੋਟਲੀ ਜੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।
ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਇੱਕੋਲਾਹਾ, ਸਤਨਾਮ ਸਿੰਘ ਸੋਨੀ ਅਤੇ ਵੱਡੀ ਗਿਣਤੀ ਚ ਪਿੰਡ ਵਾਸੀ ਵੀ ਹਾਜ਼ਰ ਰਹੇ।
