Last 24 Hour Punjab Punjabi

  ਖੰਨਾ ਦੇ ਮਾਡਲ ਟਾਊਨ, ਅਮਲੋਹ ਰੋਡ ਦੀ ਸੀਵਰੇਜ ਸਮੱਸਿਆ ਦਾ ਹੱਲ-ਵਾਰਡ ਨੰ. 08, 09 ਅਤੇ 10 ‘ਚ Suction Cum Jetting Machine ਰਾਹੀਂ ਸਫਾਈ ਕਾਰਜ ਸ਼ੁਰੂ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 07-07-2026

(ਰਿਪੋਰਟ -ਜੇ ਪੀ ਸਿੰਘ, ਸੁਖਦੇਵ ਸਿੰਘ)

ਮਾਡਲ ਟਾਊਨ, ਅਮਲੋਹ ਰੋਡ, ਖੰਨਾ ਦੇ ਵਸਨੀਕਾਂ ਨੂੰ ਬਹੁਤ ਲੰਮੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਲਾਕਾ ਵਾਸੀਆਂ ਦੀ ਇਸ ਮੁਸ਼ਕਲ ਨੂੰ ਦੇਖਦੇ ਹੋਏ  ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ।ਮੰਤਰੀ ਸੋਂਦ ਨੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਨਾਲ ਮਿਲ ਕੇ ਇਸ ਸਮੱਸਿਆ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੱਲ੍ਹ ਰਾਤ ਤੋਂ ਹੀ *Suction Cum Jetting Machine* ਰਾਹੀਂ ਵਾਰਡ ਨੰ. 08, 09 ਅਤੇ 10 ਵਿੱਚ ਸੀਵਰੇਜ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਨਾਲ ਇਲਾਕੇ ‘ਚ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਲਾਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਨਗਰ ਕੌਂਸਲ ਖੰਨਾ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਇਸ ਜਨ-ਹਿਤੈਸ਼ੀ ਕਾਰਜ ਲਈ ਦਿਲੋਂ ਧੰਨਵਾਦ ਕੀਤਾ ਗਿਆ ਹੈ।

Related posts

सिंगल यूज प्लास्टिक एवं पॉलीथिन पर लगाई जाए रोक- जिलाधिकारी

JL News

ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

JL News

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

JL News
Download Application