ਜੇਐਲ ਨਿਊਜ਼ / JL NEWS
ਲੁਧਿਆਣਾ(ਪੰਜਾਬ) / 29-09-2026
(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)
ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਈ ਗਈ ਵਿਸ਼ਾਲ ਰੈਲੀ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਉਸ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਇਹ ਰੈਲੀ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਜੀ ਦੀ ਅਗਵਾਈ ਹੇਠ ਕਰਵਾਈ ਗਈ।
ਇਸ ਮੌਕੇ ਤੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ *ਹਲਕਾ ਖੰਨਾ ਪ੍ਰਧਾਨ ਐਡਵੋਕੇਟ ਅਮਰਿੰਦਰ ਸਿੰਘ ਰੰਧਾਵਾ* ਜੀ ਨੇ ਦੱਸਿਆ ਕਿ ਰੈਲੀ ਵਿੱਚ ਜੋ ਜਨ-ਸੈਲਾਬ ਉਮੜਿਆ ਹੈ, ਉਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਇਮਾਨਦਾਰ ਅਤੇ ਲੋਕ-ਪੱਖੀ ਸਰਕਾਰ ਤੋਂ ਬਹੁਤ ਖੁਸ਼ ਹੈ।
ਉਹਨਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਅਤੇ ਉਤਸ਼ਾਹ ਦੱਸ ਰਿਹਾ ਹੈ ਕਿ *2027 ਵਿੱਚ ਵੀ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ।*
ਇਸ ਮੌਕੇ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਸੰਗਤ ਰੈਲੀ ਵਿੱਚ ਸ਼ਾਮਲ ਹੋਈ।
