ਜੇਐਲ ਨਿਊਜ਼ / JL NEWS
ਖੰਨਾ(ਪੰਜਾਬ) / 16-10-2026
(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)
ਖੰਨਾ ਦੇ ਪ੍ਰਸਿੱਧ ਦੁਸਹਿਰਾ ਮੇਲੇ ਨੂੰ ਲੈ ਕੇ ਇਲਾਕੇ ਭਰ ਦੇ ਲੋਕਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਮੇਲੇ ਵਿੱਚ ਪੰਜਾਬੀ ਸੰਗੀਤ ਜਗਤ ਦੇ ਬਾਦਸ਼ਾਹ ਬੱਬੂ ਮਾਨ ਦੇ ਪਹੁੰਚਣ ਦੀ ਚਰਚਾ ਨੇ ਪੰਜਾਬੀ ਸੰਗੀਤ ਪ੍ਰੇਮੀਆਂ ਵਿੱਚ ਦੁੱਗਣਾ ਜੋਸ਼ ਭਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ *ਐਡਵੋਕੇਟ ਅਮਰਿੰਦਰ ਸਿੰਘ ਰੰਧਾਵਾ, ਹਲਕਾ ਪ੍ਰਧਾਨ ਖੰਨਾ ਯੂਥ ਵਿੰਗ*, ਨੇ ਦੱਸਿਆ ਕਿ ਦੁਸਹਿਰਾ ਸਿਰਫ ਤਿਉਹਾਰ ਹੀ ਨਹੀਂ, ਸਗੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਬੱਬੂ ਮਾਨ ਵਰਗੇ ਲੋਕ ਗਾਇਕ ਦੀ ਹਾਜ਼ਰੀ ਨਾਲ ਮੇਲੇ ਦੀ ਰੌਣਕ ਹੋਰ ਵਧੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਪੰਜਾਬੀ ਮਾਂ-ਬੋਲੀ ਅਤੇ ਵਿਰਾਸਤ ਨਾਲ ਜੁੜਨ ਦਾ ਵਧੀਆ ਮੌਕਾ ਮਿਲੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
