Last 24 Hour Punjab Punjabi

ਪੰਜਾਬ ਕਾਂਗਰਸ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਗਾਜ਼

ਜੇਐਲ ਨਿਊਜ਼ / JL NEWS

ਸ੍ਰੀ ਫਤਿਹਗੜ੍ਹ ਸਾਹਿਬ(ਪੰਜਾਬ) / 31-07-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਸ੍ਰੀ ਫਤਿਹਗੜ੍ਹ ਸਾਹਿਬ ਜੀ ਦੀ ਪਵਿੱਤਰ ਧਰਤੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਜੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਸੰਗਠਨਾਤਮਕ ਆਗਾਜ਼ ਕੀਤਾ ਗਿਆ।

ਇਸ ਮੌਕੇ ਸ੍ਰੀ ਬਘੇਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਬੂਥ ਪੱਧਰ ਤੋਂ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ, ਸਰਗਰਮ ਅਤੇ ਲੋਕਾਂ ਨਾਲ ਜੁੜਿਆ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਬੂਥ ਕਾਂਗਰਸ ਦੀ ਜਿੱਤ ਦੀ ਮਜ਼ਬੂਤ ਨੀਂਹ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਕਾਂਗਰਸ ਦੀ ਵਿਚਾਰਧਾਰਾ, ਸੰਘਰਸ਼ ਅਤੇ ਲੋਕਾਂ ਦੀ ਆਵਾਜ਼ ਨੂੰ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ। ਇੱਕ ਮਜ਼ਬੂਤ ਸੰਗਠਨ, ਇੱਕਜੁੱਟ ਵਰਕਰ ਅਤੇ ਲੋਕਾਂ ਦਾ ਭਰੋਸਾ ਹੀ 2027 ਵਿੱਚ ਪੰਜਾਬ ਵਿੱਚ ਬਦਲਾਅ ਦੀ ਨਵੀਂ ਇਬਾਰਤ ਲਿਖੇਗਾ।

ਇਸ ਮੁਹਿੰਮ ਦੌਰਾਨ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਪਾਰਟੀ ਦੀ ਨੀਤੀ ਤੋਂ ਜਾਣੂ ਕਰਵਾਉਣਗੇ।

Related posts

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਕਿਸਾਨ: ਵਿਧਾਇਕ ਹੈਪੀ

JL News

ਦਿਨੋ ਦਿਨ ਵਧ ਰਹੀ ਗਰਮੀ ਸਿਹਤ ਲਈ ਵੱਡਾ ਖਤਰਾ- ਡਾ ਤੇਜਵੰਤ ਢਿੱਲੋਂ

JL News

ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ 25 ਯੂਨਿਟ ਖੂਨ ਹੋ ਗਿਆ ਖਰਾਬ 

JL News
Download Application