Last 24 Hour Punjab Punjabi

ਵਾਰਡ ਨੰਬਰ 19 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ-

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 01-08-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਵਾਰਡ ਨੰਬਰ 19 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਕੀਤੀ ਗਈ।

ਇਸ ਮੌਕੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਉਪ ਪ੍ਰਧਾਨ ਸ਼੍ਰੀ ਹਰੀਸ਼ ਗੁਪਤਾ ਜੀ, PA ਸ਼੍ਰੀ ਮਹੇਸ਼ ਕੁਮਾਰ ਜੀ ਅਤੇ *ਗੌਰਵ ਮੋਦਗਿੱਲ, ਸੋਸ਼ਲ ਮੀਡੀਆ ਇੰਚਾਰਜ, ਆਮ ਆਦਮੀ ਪਾਰਟੀ* ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਬਜ਼ੁਰਗਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਹਾਜ਼ਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਅਤੇ ਸ: ਤਰਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਦਾ ਇਸ ਲੋਕ ਭਲਾਈ ਸਕੀਮ ਲਈ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਅਤੇ ਪਾਰਟੀ ਵਰਕਰ ਮੌਜੂਦ ਰਹੇ।

Related posts

ਸਾਥੀਆਂ ਸਮੇਤ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਇੰਸਾ,ਰਾਹੁਲ ਗਾਂਧੀ ਨਾਲ ਵੀ ਹੋਈ ਮੁਲਾਕਾਤ।

JL News

बाढ़ से किसानों का भारी नुकसान…….

JL News

ਸੰਜੇ ਸਹਿਗਲ ਬਲਾਕ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

JL News
Download Application