Last 24 Hour Punjab Punjabi

ਮਾਛੀਵਾੜਾ ਸਾਹਿਬ ਦੇ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ‘ਚ ਕਾਂਗਰਸ ‘ਚ ਕੀਤੀ ਸ਼ਮੂਲੀਅਤ-

ਜੇਐਲ ਨਿਊਜ਼ / JL NEWS 

ਸਮਰਾਲਾ(ਪੰਜਾਬ) / 19-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਕਾਂਗਰਸ ਪਾਰਟੀ ਨੂੰ ਸਮਰਾਲਾ ਹਲਕੇ ‘ਚ ਹੋਰ ਮਜ਼ਬੂਤੀ ਮਿਲੀ ਹੈ। ਅੱਜ ਸਮਰਾਲਾ ਹਾਊਸ ਵਿਖੇ ਮਾਛੀਵਾੜਾ ਸਾਹਿਬ ਤੋਂ ਨੌਜਵਾਨ ਆਗੂ ਸਿਮਰਜੀਤ ਸਿੰਘ ਬੈਂਸ, ਅਕਾਸ਼ਦੀਪ ਸਿੰਘ ਭੱਠਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ।

ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਸਮੂਹ ਨਵੇਂ ਸਾਥੀਆਂ ਦਾ ਭਰਭੂਰ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਹੋਣ ‘ਤੇ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ।

ਇਸ ਮੌਕੇ ਰਾਜਾ ਗਿੱਲ ਨੇ ਕਿਹਾ, “ਮੈਨੂੰ ਪੂਰਾ ਵਿਸ਼ਵਾਸ ਹੈ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਤੁਸੀਂ ਸਾਰੇ ਮੇਰੇ ਮੋਢੇ ਨਾਲ ਮੋਢਾ ਜੋੜ ਕੇ ਮਿਹਨਤ ਕਰੋਗੇ। ਨੌਜਵਾਨਾਂ ਦੀ ਇਹ ਟੀਮ ਸਮਰਾਲਾ ਹਲਕੇ ‘ਚ ਕਾਂਗਰਸ ਪਾਰਟੀ ਦਾ ਝੰਡਾ ਹੋਰ ਬੁਲੰਦ ਕਰਨ ‘ਚ ਅਹਿਮ ਯੋਗਦਾਨ ਪਾਵੇਗੀ।”

ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਰਾਜਾ ਗਿੱਲ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਗੇ।

Related posts

ਪਿੰਡ ਇਕੋਲਾਹਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ-

JL News

थाना चंद्रशेखर आजाद नगर से पुलिस ने 5000 के इनामी वारंटी को किया गिरफ्तार

JL News

ਸ਼੍ਰੋਮਣੀ ਅਕਾਲੀ ਦਲ ਦੇ ਪੱਚਾਰਕ ਸਕੱਤਰ ਸ. ਅਵਤਾਰ ਸਿੰਘ ਤਾਰੀ ਇਕੋਲਾਹਾ ਨੇ ਪੰਜਾਬ ਸਰਕਾਰ ‘ਤੇ ਪੰਜਾਬ ਦੀ ਧਰਤੀ ਵੇਚਣ ਦਾ ਲਗਾਇਆ ਗੰਭੀਰ ਇਲਜ਼ਾਮ

JL News
Download Application