Last 24 Hour Punjab Punjabi

ਪਿੰਡ ਰਹੌਣ ‘ਚ ਨਸ਼ਾ ਤਸਕਰਾਂ ਵੱਲੋਂ ਗਰੀਬ ਪਰਿਵਾਰ ‘ਤੇ ਜਾਨਲੇਵਾ ਹਮਲਾ – ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 24-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਪਿੰਡ ਰਹੌਣ ਵਿਖੇ ਨਸ਼ਾ ਤਸਕਰਾਂ ਵੱਲੋਂ ਇੱਕ ਗਰੀਬ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ‘ਚ ਮਾਤਾ ਸਿਮਰਨਜੀਤ ਕੌਰ ਅਤੇ ਬੇਟੀ ਰਮਨਦੀਪ ਕੌਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਹਮਲਾਵਰਾਂ ਨੇ ਪਰਿਵਾਰ ਦੇ ਘਰ ਦੀ ਹਾਲਤ ਵੀ ਬਹੁਤ ਖਰਾਬ ਕਰ ਦਿੱਤੀ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਤੋਂ ਸਾਰਾ ਪਿੰਡ ਦੁਖੀ ਹੈ। ਪਰ ਪੁਲਿਸ ਵੱਲੋਂ ਪਿਛਲੇ 15 ਦਿਨਾਂ ਤੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀੜਤ ਪਰਿਵਾਰ ਥਾਣੇ ਦੇ ਗੇੜੇ ਮਾਰ-ਮਾਰ ਕੇ ਥੱਕ ਚੁੱਕਾ ਹੈ, ਪਰ ਪੁਲਿਸ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕ ਰਹੀ।

ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਪੁਲਿਸ ਅਤੇ ਖੰਨਾ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਪਰਚਾ ਦਰਜ ਨਾ ਕੀਤਾ ਗਿਆ ਤਾਂ ਖੰਨਾ ਦੀਆਂ ਮੁੱਖ ਸੜਕਾਂ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

 

ਦੋਸ਼ੀਆਂ ਦੀ ਪਹਿਚਾਣ ਲਾਲਾ ਅਤੇ ਰੋਹਿਤ ਵਜੋਂ ਹੋਈ ਹੈ, ਜਿਹੜੇ ਵਾਰਦਾਤ ਤੋਂ ਬਾਅਦ ਘਰੋਂ ਫਰਾਰ ਹਨ ਪਰ ਮੋਬਾਈਲ ਫੋਨ ‘ਤੇ ਪੀੜਤ ਪਰਿਵਾਰ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ, ਜਿਸ ਕਾਰਨ ਪਰਿਵਾਰ ਸਹਿਮਿਆ ਹੋਇਆ ਹੈ।

 

ਅੱਜ ਪੀੜਤ ਪਰਿਵਾਰ ਵੱਲੋਂ ਖੰਨਾ ਦੇ ਐਸ.ਪੀ. ਸਾਹਿਬ ਨੂੰ ਮਿਲ ਕੇ ਇਨਸਾਫ ਦੀ ਮੰਗ ਕੀਤੀ ਗਈ। ਐਸ.ਪੀ. ਸਾਹਿਬ ਨੇ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਹੈ, ਪਰ ਪਰਿਵਾਰ ਨੂੰ ਹੁਣ ਪੁਲਿਸ ‘ਤੇ ਵਿਸ਼ਵਾਸ ਨਹੀਂ ਰਿਹਾ।

ਇਸ ਮੌਕੇ ਲੁਧਿਆਣਾ ਤੋਂ ਪਹੁੰਚੇ ਬਾਬਾ ਕੁਲਦੀਪ ਸਿੰਘ 96 ਕਰੋੜੀ ਜੀ ਅਤੇ ਹੋਰ ਜਥੇਬੰਦੀਆਂ ਨੇ ਵੀ ਸਖਤ ਚੇਤਾਵਨੀ ਦਿੱਤੀ ਕਿ ਜੇ ਜਲਦ ਪਰਚਾ ਦਰਜ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ।

*ਇਸ ਮੌਕੇ ਹਾਜ਼ਰ ਸਨ:* ਮਾਤਾ ਸਿਮਰਨਜੀਤ ਕੌਰ, ਬੇਟੀ ਰਮਨਦੀਪ ਕੌਰ, ਪਿਤਾ ਕਮਲਦੀਪ ਸਿੰਘ, ਚਾਚਾ ਮਨਜੀਤ ਸਿੰਘ, ਮੱਘਰ ਸਿੰਘ, ਸੁਖਵਿੰਦਰ ਸਿੰਘ ਅਤੇ ਅਕਾਲੀ ਆਗੂ ਅਵਤਾਰ ਸਿੰਘ ਤਾਰੀ ਇਕੋਲਾਹਾ।

Related posts

ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਾਣਿਆ ਹਾਲ-ਚਾਲ-

JL News

ਸਵ. ਸਰਪੰਚ ਰੁਪਿੰਦਰ ਸਿੰਘ ਗਾਂਧੀ ਅਤੇ ਸ. ਮਨਮਿੰਦਰ ਸਿੰਘ ਮਿੰਦੀ ਦੀ ਯਾਦ ਵਿੱਚ ਖੂਨਦਾਨ ਕੈਂਪ ਦਾ ਆਯੋਜਨ-

JL News

श्रीमती रश्मि सिंह ने किया समीक्षा बैठक।

JL News
Download Application