Last 24 Hour Punjab Punjabi

ਕਾਂਗਰਸੀ ਨੇਤਾ ਦੀਪਿੰਦਰ ਹੁੱਡਾ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ “ਰੋਲ ਮਾਡਲ” ਕਹਿਣ ‘ਤੇ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ – ਖੰਨਾ ‘ਚ ਯੂਥ ਅਕਾਲੀ ਦਲ ਨੇ ਫੂਕਿਆ ਪੁਤਲਾ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 24-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਕਾਂਗਰਸ ਦੇ ਸੀਨੀਅਰ ਨੇਤਾ ਦੀਪਿੰਦਰ ਹੁੱਡਾ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਅਤੇ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ “ਰੋਲ ਮਾਡਲ” ਦੱਸੇ ਜਾਣ ਦੀ ਸਿੱਖ ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਜਾ ਰਹੀ ਹੈ।

ਇਸੇ ਦੇ ਰੋਸ ਵਜੋਂ ਅੱਜ ਖੰਨਾ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਮਨਦੀਪ ਸਿੰਘ ਰਿੰਕੀ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਜੀ.ਟੀ. ਰੋਡ, ਦਾਣਾ ਮੰਡੀ ਗੇਟ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸ ਪਾਰਟੀ ਅਤੇ ਸੱਜਣ ਕੁਮਾਰ ਦਾ ਪੁਤਲਾ ਫੂਕਿਆ।

ਇਸ ਰੋਸ ਪ੍ਰਦਰਸ਼ਨ ਵਿੱਚ ਹਲਕਾ ਸਮਰਾਲਾ ਅਤੇ ਹਲਕਾ ਪਾਇਲ ਤੋਂ ਵੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਪਹੁੰਚੇ। ਆਗੂਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਕਾਂਗਰਸ ਪਾਰਟੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਰਿੰਕੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਕਾਂਗਰਸੀ ਨੇਤਾ ਦਾ ਇਹ ਬਿਆਨ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਲਾ ਹੈ। 1984 ‘ਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਹੋਇਆ, ਜਿਸਦਾ ਦੋਸ਼ੀ ਸੱਜਣ ਕੁਮਾਰ ਹੈ। ਉਸਨੂੰ ਰੋਲ ਮਾਡਲ ਦੱਸਣਾ ਇਹ ਸਾਬਤ ਕਰਦਾ ਹੈ ਕਿ ਕਾਂਗਰਸ ਪਾਰਟੀ ਅੱਜ ਵੀ ਦੰਗਾ ਪੀੜਤਾਂ ਨਾਲ ਨਹੀਂ ਬਲਕਿ ਦੋਸ਼ੀਆਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਣ ਵਾਲਾ ਹੈ ਅਤੇ ਕਾਂਗਰਸੀ ਨੇਤਾ ਨੂੰ ਤੁਰੰਤ ਆਪਣੇ ਬਿਆਨ ‘ਤੇ ਮੁਆਫੀ ਮੰਗਣੀ ਚਾਹੀਦੀ ਹੈ।

ਯੂਥ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਕਿ ਜੇ ਕਾਂਗਰਸ ਪਾਰਟੀ ਨੇ ਇਸ ‘ਤੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

Related posts

बलिदान शताब्दी समारोह का होगा आयोजन ।

JL News

ਤਲਵਾਰਾਂ ਮਾਰ ਕੇ ਨੌਜਵਾਨ ਦਾ ਕਤਲ।

JL News

ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵੱਲੋਂ ਇਨਸਾਫ਼ ਲਈ SSP ਦਫ਼ਤਰ ਅੱਗੇ ਰੋਸ ਪ੍ਰੈਸ ਕਾਨਫਰੰਸ –

JL News
Download Application