Last 24 Hour Punjab Punjabi

“ਚੰਗੇ ਤੇ ਅਨੁਭਵੀ ਅਧਿਕਾਰੀਆਂ ਦੀ ਸੇਵਾਮੁਕਤੀ ਵਿਭਾਗ ਅੰਦਰ ਹਮੇਸ਼ਾਂ ਉਹਨਾਂ ਦੀ ਗੈਰ-ਹਾਜ਼ਰੀ ਦਾ ਅਹਿਸਾਸ ਕਰਾਉਂਦੀ ਹੈ” – ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ

ਜੇਐਲ ਨਿਊਜ਼ / JL NEWS 

ਖੰਨਾ/ਲੁਧਿਆਣਾ(ਪੰਜਾਬ) / 31-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਪੀ (ਪੀ.ਬੀ.ਆਈ) ਪਵਨਜੀਤ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਯਾਦਗਾਰ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਭਾਵੁਕ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ ਨੇ ਹਾਜ਼ਰੀ ਭਰੀ ਅਤੇ ਸੇਵਾਮੁਕਤੀ ਮੌਕੇ ਅਧਿਕਾਰੀ ਨੂੰ ਸਨਮਾਨਤ ਕਰਦੇ ਹੋਏ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਖ਼ਾਸ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਐਸ.ਪੀ ਪਵਨਜੀਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਸ.ਪੀ ਪਵਨਜੀਤ ਨੇ ਆਪਣੀ ਲੰਬੀ ਅਤੇ ਗੌਰਵਮਈ ਸੇਵਾ ਦੌਰਾਨ ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਐਸ.ਪੀ ਪਵਨਜੀਤ ਹਮੇਸ਼ਾ ਆਪਣੇ ਫਰਜ਼ਾਂ ਪ੍ਰਤੀ ਨਿਸ਼ਠਾਵਾਨ ਰਹੇ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀ ਕਾਰਜਸ਼ੈਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਦਾ ਸਰੋਤ ਰਹੇਗੀ। ਐਸ.ਐਸ.ਪੀ ਨੇ ਕਿਹਾ ਕਿ ਐਸ.ਪੀ ਪਵਨਜੀਤ ਦੀ ਸੇਵਾਮੁਕਤੀ ਪੁਲਿਸ ਵਿਭਾਗ ਲਈ ਇੱਕ ਵੱਡਾ ਘਾਟਾ ਵੀ ਹੈ, ਕਿਉਂਕਿ ਇਹੋ ਜਿਹੋ ਅਧਿਕਾਰੀਆਂ ਦੀ ਸੇਵਾਮੁਕਤੀ ਵਿਭਾਗ ਅੰਦਰ ਹਮੇਸ਼ਾਂ ਕਮੀ ਦਾ ਅਹਿਸਾਸ ਕਰਾਉਂਦੀ ਹੈ। ਪਰ ਉਨ੍ਹਾਂ ਵੱਲੋਂ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਮਾਗਮ ਦੌਰਾਨ ਐਸ.ਪੀ (ਡੀ) ਰਾਕੇਸ਼ ਕੁਮਾਰ ਯਾਦਵ, ਡੀ.ਐਸ.ਪੀ (ਆਈ) ਮੋਹਿਤ ਸਿੰਗਲਾ, ਡੀ.ਐਸ.ਪੀ (ਐਚ) ਗੱਬਰ ਸਿੰਘ, ਡੀ.ਐਸ.ਪੀ (ਟ੍ਰੈਫਿਕ) ਕਰਮਵੀਰ ਤੂਰ, ਡੀ.ਐਸ.ਪੀ (ਨਾਰਕੋਟਿਕਸ) ਕਰਮਜੀਤ ਸਿੰਘ ਗਰੇਵਾਲ, ਡੀ.ਐਸ.ਪੀ (ਹੋਮੋਸਾਈਡ) ਪਵਨ ਕੁਮਾਰ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਸਮਰਾਲਾ ਪ੍ਰਿਤਪਾਲ ਸਿੰਘ ਅਤੇ ਡੀ.ਐਸ.ਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ,

Related posts

ਧਰਤੀ ਹੇਠਲੇ ਪਾਣੀ ਦੀ ਬਚਤ ਲਈ ਜਲ ਸ਼ਕਤੀ ਅਭਿਆਨ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇ : ਸੁਪਰੀਓ ਘੋਸ਼

JL News

ਜੂਨ 1984 ਦੇ ਸ਼ਹੀਦਾਂ ਨੂੰ ਨਮਨ, ਲੋਕ ਸੇਵਾ ਨੂੰ ਸਮਰਪਣ — ਛਬੀਲ ਰਾਹੀਂ ਦਿੱਤੀ ਸ਼ਰਧਾਂਜਲੀ

JL News

बलिदान शताब्दी समारोह का होगा आयोजन ।

JL News
Download Application