Last 24 Hour Punjab Punjabi

ਸ. ਪਰਗਟ ਸਿੰਘ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਬੀਜਾ ਵਿਖੇ ਵੰਡੇ ਗਏ ਲੱਡੂ –

ਜੇਐਲ ਨਿਊਜ਼ / JL NEWS 

ਬੀਜਾ/ਖੰਨਾ (ਪੰਜਾਬ) / 05-10-2026

(ਰਿਪੋਰਟ – ਜੇ ਪੀ ਸਿੰਘ,ਸੁਖਦੇਵ ਸਿੰਘ)

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਪਰਗਟ ਸਿੰਘ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦਾ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਬੀਜਾ ਵਿਖੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਇਹ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਡਿਪਾਰਟਮੈਂਟ ਦੇ ਜਨਰਲ ਸਕੱਤਰ ਭੀਮ ਸਿੰਘ ਚੋਪੜਾ ਕੋਟ ਪਨੈਚ ਦੀ ਅਗਵਾਈ ਹੇਠ ਰੱਖੀ ਗਈ, ਜਿਸ ਵਿੱਚ ਦੁਕਾਨਦਾਰਾਂ ਅਤੇ ਕਾਂਗਰਸ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ ਵੱਲੋਂ ਹਾਜ਼ਰ ਵਰਕਰਾਂ ਅਤੇ ਦੁਕਾਨਦਾਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।

ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਸ. ਪਰਗਟ ਸਿੰਘ ਜੀ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਆਇਆ ਹੈ। ਭੀਮ ਸਿੰਘ ਚੋਪੜਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਸ਼ਲਾਘਾਯੋਗ ਹੈ।

ਇਸ ਮੌਕੇ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ।

Related posts

ਸ਼੍ਰੋਮਣੀ ਅਕਾਲੀ ਦਲ ਦਫਤਰ ਖੰਨਾ ਵਿਖੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ,ਨਵ-ਨਿਯੁਕਤ ਅਬਜ਼ਰਵਰ ਸ. ਗੁਰਪ੍ਰੀਤ ਸਿੰਘ ਲਾਂਪਰਾ ਅਤੇ ਇਸਤਰੀ ਅਕਾਲੀ ਦਲ ਹਲਕਾ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ ਨੂੰ ਕੀਤਾ ਗਿਆ ਸਨਮਾਨਿਤ

JL News

ਪਿੰਡ ਰਹੌਣ ‘ਚ ਨਸ਼ਾ ਤਸਕਰਾਂ ਵੱਲੋਂ ਗਰੀਬ ਪਰਿਵਾਰ ‘ਤੇ ਜਾਨਲੇਵਾ ਹਮਲਾ – ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼

JL News

ਪੁਲਿਸ ਨੇ ਬੰਦ ਘਰਾਂ ‘ਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

JL News
Download Application