Last 24 Hour Punjab Punjabi

ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦਾ ਵਿਸਥਾਰ: ਅਰੁਣ ਗਾਬਾ ਸਕੱਤਰ ਤੇ ਐਡਵੋਕੇਟ ਹਰਸ਼ ਕੁਮਾਰ ਭੱਲਾ ਸਕੱਤਰ ਕਮ-ਬੁਲਾਰਾ ਨਿਯੁਕਤ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) /03-06-2026

(ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ)

ਜਿਲ੍ਹਾ ਕਾਂਗਰਸ ਕਮੇਟੀ ਖੰਨਾ ਵੱਲੋਂ ਸੰਗਠਨ ਦੇ ਵਿਸਥਾਰ ਤਹਿਤ ਦੋ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। ਸ਼੍ਰੀ ਅਰੁਣ ਗਾਬਾ ਜੀ ਨੂੰ ਜ਼ਿਲ੍ਹਾ ਕਮੇਟੀ ਦਾ ਸਕੱਤਰ ਅਤੇ ਐਡਵੋਕੇਟ ਸ਼੍ਰੀ ਹਰਸ਼ ਕੁਮਾਰ ਭੱਲਾ ਜੀ ਨੂੰ ਸਕੱਤਰ ਕਮ-ਬੁਲਾਰਾ ਨਿਯੁਕਤ ਕੀਤਾ ਗਿਆ।

ਕਾਂਗਰਸ ਭਵਨ ਖੰਨਾ ਵਿਖੇ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂਆਂ ਵੱਲੋਂ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼੍ਰੀ ਗਾਬਾ ਤੇ ਐਡਵੋਕੇਟ ਭੱਲਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਦਿਲੋਂ ਮੁਬਾਰਕਬਾਦ ਦਿੱਤੀ।

ਪਾਰਟੀ ਆਗੂਆਂ ਨੇ ਕਿਹਾ ਕਿ ਸ਼੍ਰੀ ਅਰੁਣ ਗਾਬਾ ਜੀ ਦੀ ਪਾਰਟੀ ਪ੍ਰਤੀ ਨਿਸ਼ਠਾ, ਮਿਹਨਤ ਤੇ ਸਮਰਪਣ ਨੂੰ ਮਿਲਿਆ ਇਹ ਸਨਮਾਨ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਇਸੇ ਤਰ੍ਹਾਂ ਐਡਵੋਕੇਟ ਹਰਸ਼ ਕੁਮਾਰ ਭੱਲਾ ਜੀ ਦੀ ਲੰਬੇ ਸਮੇਂ ਦੀ ਨਿਸ਼ਠਾ ਤੇ ਕਾਨੂੰਨੀ ਤਜ਼ਰਬੇ ਨਾਲ ਪਾਰਟੀ ਦਾ ਪੱਖ ਮੀਡੀਆ ‘ਚ ਹੋਰ ਮਜ਼ਬੂਤੀ ਨਾਲ ਰੱਖਿਆ ਜਾਵੇਗਾ।

ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

 

 

 

 

Related posts

जन शिकायतों के त्वरित निस्तारण हेतु सम्बन्धित को दिए गए आवश्यक दिशा-निर्देश।

JL News

ਅੰਕੁਸ਼ ਵਾਲਮੀਕਿ ਹਰੀਪੁਰਾ ਦੇ ਮਾਤਾ ਸਵ: ਆਸ਼ਾ ਰਾਣੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆਂ ਸ਼ਹਿਰ ਦੀਆਂ ਨਾਮੀ ਹਸਤੀਆਂ:-

JL News

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪਿੰਡ ਇਕੋਲਾਹਾ ਵਿਖੇ ਸ਼ੁਰੂ

JL News
Download Application