ਜੇਐਲ ਨਿਊਜ਼ / JL NEWS
ਖੰਨਾ (ਪੰਜਾਬ) / 01-07-2026
(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)
ਆਮ ਆਦਮੀ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਖੰਨਾ ‘ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਪਾਰਟੀ ਹਾਈਕਮਾਂਡ ਤੇ ਜ਼ਿਲ੍ਹਾ ਲੀਡਰਸ਼ਿਪ ਦੇ ਨਿਰਦੇਸ਼ਾਂ ‘ਤੇ *ਸ਼੍ਰੀ ਜਤਿੰਦਰ ਪਾਠਕ* ਨੂੰ *ਆਮ ਆਦਮੀ ਪਾਰਟੀ, ਖੰਨਾ ਦਾ ਪ੍ਰਧਾਨ* ਨਿਯੁਕਤ ਕੀਤਾ ਗਿਆ ਹੈ।
ਇਸਦੇ ਨਾਲ ਹੀ *ਸ਼੍ਰੀ ਹਰੀਸ਼ ਗੁਪਤਾ* ਨੂੰ *ਸੀਨੀਅਰ ਉਪ ਪ੍ਰਧਾਨ* ਅਤੇ *ਸ਼੍ਰੀ ਕਰਮਜੀਤ ਸਿੰਘ ਸਿੱਫਤੀ* ਨੂੰ *ਉਪ ਪ੍ਰਧਾਨ* ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਵ-ਨਿਯੁਕਤ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਤੇ ਉਪ ਪ੍ਰਧਾਨ ਕਰਮਜੀਤ ਸਿੰਘ ਸਿੱਫਤੀ ਨੇ ਇਸ ਮੌਕੇ *ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ* ਅਤੇ *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ* ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਸ ‘ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਜਤਿੰਦਰ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਤੇ ਖੰਨਾ ਹਲਕੇ ‘ਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ।
ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਤੇ ਉਪ ਪ੍ਰਧਾਨ ਕਰਮਜੀਤ ਸਿੰਘ ਸਿੱਫਤੀ ਨੇ ਕਿਹਾ ਕਿ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਵਾਏ ਜਾਣਗੇ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।
