Last 24 Hour Punjab Punjabi

ਅੰਮ੍ਰਿਤਸਰ ਸਿਟੀ ਪੁਲਿਸ ਵੱਲੋਂ ਤਿੰਨਾਂ ਜ਼ੋਨਾਂ ਵਿੱਚ ਕੱਢਿਆ ਵਿਸ਼ਾਲ ਫਲੈਗ ਮਾਰਚ

 

 *ਅਮਨ-ਕਾਨੂੰਨ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਅਤੇ ਅਫਵਾਹਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ*

 

ਜੇਐਲ ਨਿਊਜ਼ / JL NEWS 

ਅੰਮ੍ਰਿਤਸਰ(ਪੰਜਾਬ) / 01-06-2026

(ਰਿਪੋਰਟ -ਮਨਜੀਤ ਸਿੰਘ)

 

ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ਼ਹਿਰ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਅੱਜ ਮਿਤੀ 01-06-2026 ਨੂੰ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਡੀਸੀਪੀ ਸਿਟੀ, ਸ੍ਰੀ ਜਗਜੀਤ ਸਿੰਘ ਵਾਲੀਆ, ਸ੍ਰੀ ਆਲਮ ਵਿਜੈ ਸਿੰਘ, ਡੀਸੀਪੀ, ਲਾਅ ਐਂਡ ਆਰਡਰ, ਸ੍ਰੀ ਰਵਿੰਦਰ ਪਾਲ ਸਿੰਘ ਡੀਸੀਪੀ investigation ਅਤੇ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।

 

ਫਲੈਗ ਮਾਰਚ ਦੌਰਾਨ ਪੁਲਿਸ ਟੀਮਾਂ ਨੇ ਸੰਵੇਦਨਸ਼ੀਲ ਇਲਾਕਿਆਂ, ਮੁੱਖ ਬਾਜ਼ਾਰਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੁਕਾਨਦਾਰਾਂ, ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਹਿਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

 

ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਸ਼ਹਿਰ ਦੇ ਹਰ ਨਾਗਰਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਗਲਤ ਜਾਣਕਾਰੀ ਜਾਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਪਰ ਲੋਕ ਅਜਿਹੀਆਂ ਅਪੁਸ਼ਟ ਖਬਰਾਂ ’ਤੇ ਯਕੀਨ ਨਾ ਕਰਨ। ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਸਿਰਫ਼ ਅਧਿਕਾਰਤ ਸਰੋਤ ਤੋਂ ਹੀ ਕੀਤੀ ਜਾਵੇ।

 

ਉਨ੍ਹਾਂ ਅੱਗੇ ਕਿਹਾ ਕਿ ਅਫਵਾਹਾਂ ਸਮਾਜ ਵਿੱਚ ਬੇਲੋੜਾ ਡਰ ਅਤੇ ਤਣਾਅ ਪੈਦਾ ਕਰਦੀਆਂ ਹਨ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜ਼ਿੰਮੇਵਾਰ ਵਿਹਾਰ ਅਪਣਾਏ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਊ, ਗੁੰਮਰਾਹਕੁੰਨ ਜਾਂ ਅਪ੍ਰਮਾਣਿਤ ਜਾਣਕਾਰੀ ਨੂੰ ਅੱਗੇ ਨਾ ਭੇਜੇ।

 

ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ। ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

 

ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ, ਪੈਟਰੋਲਿੰਗ, ਨਾਕਾਬੰਦੀ ਅਤੇ ਹੋਰ ਸੁਰੱਖਿਆ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਪੁਲਿਸ ਹਰ ਸਥਿਤੀ ’ਤੇ ਪੂਰੀ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨ-ਵਿਰੋਧੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

“ਅੰਮ੍ਰਿਤਸਰ ਦੀ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਇਸ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਘੱਲੂਘਾਰਾ ਡਿਊਟੀ ਪਰ 2500 ਜਵਾਨ ਲਗਾਏ ਗਏ ਹਨ, ਬਾਹਰੋ 5 ਕੰਪਨੀਆਂ BSF, ITBP, RAF, ਆਈਆਂ ਹਨ।

Related posts

26 ਸਤੰਬਰ ਨੂੰ ਛੱਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ-

JL News

ਸੜਕ ਹਾਦਸੇ ‘ਚ 3 ਦੀ ਮੌਤ।

JL News

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਐਸ.ਐਸ.ਪੀ. ਦਫਤਰ, ਖੰਨਾ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ-

JL News
Download Application