Last 24 Hour Punjab Punjabi

ਇਕੋਲਾਹਾ ਤੋਂ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ, ਮੰਤਰੀ ਸੌਂਦ ਦੇ ਪੀ.ਏ. ਮਹੇਸ਼ ਕੁਮਾਰ ਨੇ ਕੀਤੀ ਹਰੀ ਝੰਡੀ

ਜੇਐਲ ਨਿਊਜ਼ / JL NEWS 

ਇਕੋਲਾਹਾ,ਖੰਨਾ(ਪੰਜਾਬ) / 19-06-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਪਿੰਡ ਇਕੋਲਾਹਾ ਤੋਂ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਪ੍ਰਮੁੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਦੇ ਨਿੱਜੀ ਸਹਾਇਕ ਮਹੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਦੀ ਗੁਰੂ ਘਰਾਂ ਦੇ ਦਰਸ਼ਨਾਂ ਦੀ ਚਿਰਾਂ ਦੀ ਤਾਂਘ ਪੂਰੀ ਹੋ ਰਹੀ ਹੈ।

ਇਸ ਮੌਕੇ ‘ਆਮ ਆਦਮੀ ਪਾਰਟੀ’ ਦੇ ਆਗੂ ਪੀ.ਏ. ਮਹੇਸ਼ ਕੁਮਾਰ, ਸ: ਸੁਖਦੀਪ ਸਿੰਘ ਪ੍ਰਧਾਨ,ਬੀਬੀ ਰਾਜਵੀਰ ਕੌਰ ਨਾਗ, ਸਰਪੰਚ ਹਰਪ੍ਰੀਤ ਸਿੰਘ, ਪੰਚ ਹਰਵਿੰਦਰ ਸਿੰਘ ਹੈਪੀ, ਕੋਆਰਡੀਨੇਟਰ ਡਾ. ਦਵਿੰਦਰ ਸਿੰਘ, ਸਤਵਿੰਦਰ ਸਿੰਘ ਔਜਲਾ, ਸਾਬਕਾ ਪੰਚ ਬਿੱਕਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ ਗਰੇਵਾਲ, ਜਗਦੀਪ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।

ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ।

Related posts

आगामी त्यौहारों नागपंचमी व मोहर्रम के दृष्टिगत उपजिलाधिकारी एवं क्षेत्राधिकारी भदोही द्वारा थाना दुर्गागंज पर की गई पीस कमेटी की बैठक।

JL News

अमृतसर पुलिस की बड़ी कार्रवाई,120 एनडीपीएस केसों का नशीला माल नष्ट, करोड़ों की ड्रग्स खत्म

JL News

भगवंत मान ने डॉ. गुरप्रीत के साथ की शादी , केजरीवाल ने पिता की तो राघव चड्ढा ने भाई की रस्में निभाईं,देखे तस्वीरे।

JL News
Download Application